ਚੰਡੀਗੜ੍ਹ : ਪੰਜਾਬ ‘ਚ ਲੰਬੇ ਸਮੇਂ ਤੋਂ ਚਲੇ ਆ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਬਿਆਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਤਿੱਖੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ। ਮੁੱਖ ਮੰਤਰੀ ਕੈਪਟਨ ਨੇ ਟਵੀਟ ਕਰ ਕਿਹਾ ਕਿ ਕਿਸੇ ਵੀ ਅਕਾਲੀ ਆਗੂ ਖਾਸਕਰ ਹਰਸਿਮਰਤ ਕੌਰ ਬਾਦਲ ਨੂੰ ਖੇਤੀਬਾੜੀ ਕਾਨੂੰਨਾਂ ਨਾਲ ਪੈਦਾ ਹੋਏ ਸੰਕਟ ‘ਤੇ ਬੋਲਣ ਦਾ ਨੈਤਿਕ ਅਧਿਕਾਰ ਨਹੀਂ ਹੈ।
ਜਦੋਂ ਉਹ ਕੇਂਦਰ ਸਰਕਾਰ ਅਤੇ ਪਾਰਟੀ ਦਾ ਹਿੱਸਾ ਸਨ ਤਾਂ ਇਨ੍ਹਾਂ ਕਾਨੂੰਨਾਂ ਨੂੰ ਉਹ ਸੌਖੇ ਨਾਲ ਟਾਲ ਸਕਦੇ ਸਨ। ਤੁਹਾਡਾ ਇਹ ਸੁਝਾਅ ਮਜ਼ਾਕੀਆ ਹੈ ਕਿ ਪੰਜਾਬ ‘ਚ ਕਿਸਾਨਾਂ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪੂਰਬੀ ਸਰਹੱਦ ‘ਤੇ ਖੜੇ ਦੁਸ਼ਮਣਾਂ ਨਾਲ ਲੜਨ ਲਈ ਕਿਸੇ ਨੂੰ ਪੱਛਮੀ ਮੋਰਚੇ ‘ਤੇ ਜਾਣ ਲਈ ਕਹਿਣ ਵਰਗਾ ਹੈ। ਉਨ੍ਹਾਂ ਦੀ ਲੜਾਈ ਮੇਰੀ ਸਰਕਾਰ ਨਾਲ ਨਹੀਂ ਸਗੋਂ ਕੇਂਦਰ ਹੈ। ਮੁੱਖਮੰਤਰੀ ਨੇ ਅਕਾਲੀ ਨੇਤਾ ਦੀ ਰਾਜਨੀਤੀ ਨਾਲ ਪ੍ਰੇਰਿਤ ਟਿੱਪਣੀਆਂ ਲਈ ਉਨ੍ਹਾਂ ਦੀ ਆਲੋਚਨਾ ਕੀਤੀ।