ਕੋਰੋਨਾ ਮਹਾਂਮਾਰੀ ਕਾਰਨ ਹੁਣ ਤੱਕ ਅਨੇਕਾਂ ਲੋਕਾਂ ਦੀ ਮੌਤ ਹੋ ਗਈ ਹੈ। ਇਸ ਮਹਾਂਮਾਰੀ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ। ਇਸ ਕਾਰਨ ਹਰਿਆਣਾ ਵਿੱਚ ਕੋਰੋਨਾ ਦੀ ਸੰਭਾਵਤ ਤੀਜੀ ਲਹਿਰ ਦੇ ਖਤਰੇ ਦੇ ਮੱਦੇਨਜ਼ਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਖ਼ਤਰੇ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਕੋਰੋਨਾ ਲੌਕਡਾਊਨ ਨੂੰ ਦੋ ਹਫਤਿਆਂ ਲਈ ਵਧਾ ਦਿੱਤਾ ਹੈ। ਇਸ ਲਈ ਹਰਿਆਣਾ ‘ਚ ਲਾਕਡਾਊਨ ਦੀ ਮਿਆਦ 6 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਹਾਲਾਂਕਿ, ਕੋਈ ਨਵੀਂ ਪਾਬੰਦੀਆਂ ਨਹੀਂ ਲਗਾਈਆਂ ਗਈਆਂ ਹਨ। ਪਹਿਲਾਂ ਜਿਹੜੀ ਛੋਟ ਸੀ ਉਹ ਬਰਕਰਾਰ ਹੈ।
ਦਿਸ਼ਾ ਨਿਰਦੇਸ਼ ਅਨੁਸਾਰ , ਹਰਿਆਣਾ ਵਿੱਚ ਹੋਟਲ, ਮਾਲ ਅਤੇ ਰੈਸਟੋਰੈਂਟ ਸਮੇਤ ਬਾਰ 50 ਪ੍ਰਤੀਸ਼ਤ ਸਮਰੱਥਾ ਦੇ ਨਾਲ ਖੁੱਲ੍ਹਣਗੇ। ਸਾਰੇ ਧਾਰਮਿਕ ਸਥਾਨ ਖੁੱਲ੍ਹਣਗੇ। ਜਿੱਥੇ ਸਿਰਫ 50 ਲੋਕਾਂ ਨੂੰ ਹੀ ਐਂਟਰ ਹੋਣ ਦੀ ਇਜਾਜ਼ਤ ਮਿਲੇਗੀ। ਇਸ ਦੇ ਨਾਲ ਹੀ ਸਿਨੇਮਾ ਹਾਲ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ।
ਕੋਰੋਨਾ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਸਵੀਮਿੰਗ ਪੂਲ ਵੀ ਖੁੱਲ੍ਹਣਗੇ। ਇਸ ਦੌਰਾਨ ਕੋਰੋਨਾ ਦਿਸ਼ਾ ਨਿਰਦੇਸ਼ਾਂ ਸਮੇਤ ਨਿਯਮਤ ਸਵੱਛਤਾ ਜ਼ਰੂਰੀ ਹੋਵੇਗੀ। ਸਵੀਮਿੰਗ ਪੂਲ ਨਾਲ ਜੁੜੇ ਸਟਾਫ ਹੀ ਆ ਸਕਣਗੇ ਜਿਨ੍ਹਾਂ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਪ੍ਰਾਪਤ ਕੀਤੀਆਂ ਹਨ।
ਹਰਿਆਣਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, 50 ਫੀਸਦੀ ਸਮਰੱਥਾ ਜਾਂ 100 ਲੋਕ ਬੰਦ ਹਾਲ ਵਿੱਚ ਕਿਸੇ ਵੀ ਪ੍ਰੋਗਰਾਮ ਲਈ ਇਕੱਠੇ ਹੋ ਸਕਣਗੇ। ਜਦੋਂ ਕਿ 200 ਲੋਕ ਇੱਕ ਓਪਨ ਸਪੇਸ ਪ੍ਰੋਗਰਾਮ ਵਿੱਚ ਇਕੱਠੇ ਹੋ ਸਕਦੇ ਹਨ।









