ਚੰਡੀਗੜ੍ਹ/ਨਵੀਂ ਦਿੱਲੀ : ਹਰਿਆਣਾ ਦੇ ਬਹਾਦੁਰਗੜ੍ਹ ‘ਚ ਤੇਜ਼ ਰਫ਼ਤਾਰ ਟਰੱਕ ਵੱਲੋਂ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਦਰੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬਹਾਦੁਰਗੜ੍ਹ ਦੇ ਫਲਾਈਓਵਰ ਹੇਠਾਂ ਝੱਜਰ ਰੋਡ ‘ਤੇ ਵਾਪਰੀ। ਜਿੱਥੇ ਡਿਵਾਈਡਰ ‘ਤੇ ਬੈਠੀਆਂ ਕਿਸਾਨ ਬੀਬੀਆਂ ਉੱਪਰ ਟਰੱਕ ਚੜ੍ਹ ਗਿਆ। ਇਸ ਹਾਦਸੇ ਦੌਰਾਨ 3 ਬਜ਼ੁਰਗ ਬੀਬੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ‘ਤੇ ਸੋਗ ਜਤਾਇਆ ਹੈ। ਕੈਪਟਨ ਦੇ ਸਹਿਯੋਗੀ ਰਵੀਨ ਠੁਕਰਾਲ ਨੇ ਟਵੀਟ ਕਰ ਕਿਹਾ ਕਿ ਪੰਜਾਬ ਸਰਕਾਰ ਪੀੜਿਤ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਅਤੇ ਨਾਲ ਹੀ ਜਖ਼ਮੀਆਂ ਵਧੀਆ ਇਲਾਜ਼ ਦਾ ਪ੍ਰਬੰਧ ਕਰੇ।
ਦੱਸਿਆ ਜਾ ਰਿਹਾ ਹੈ ਕਿ ਇਹ ਔਰਤਾਂ ਸਵੇਰੇ ਕਰੀਬ 6 ਵਜੇ ਬਹਾਦੁਰਗੜ੍ਹ ਡਿਵਾਈਡਰ ‘ਤੇ ਬੈਠ ਕੇ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀਆਂ ਸਨ। ਇਹ ਤਿੰਨੋਂ ਔਰਤਾਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀਆਂ ਰਹਿਣ ਵਾਲੀਆਂ ਸਨ। ਉਥੇ ਹੀ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
‘Saddened at tragic death of 3 Mansa women farmers who were mowed down by a speeding loaded truck at Tikri Border. Praying for 3 other women seriously injured in incident. @PunjabGovtIndia should compensate victims’ families & ensure best treatment for injured.’: @capt_amarinder pic.twitter.com/kfp83Gm7Y6
— Raveen Thukral (@RT_Media_Capt) October 28, 2021