ਹਰਿਆਣਾ ਦੇ ਗ੍ਰਹਿ ਮੰਤਰੀ Anil Vij ਨੇ ਕੈਪਟਨ ਨੂੰ ਦੱਸਿਆ ਰਾਸ਼ਟਰਵਾਦੀ

0
86

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ‘ਚ ਕਲੇਸ਼ ਵੱਧ ਗਿਆ ਹੈ। ਨਵਜੋਤ ਸਿੱਧੂ ਅਤੇ ਕੈਪਟਨ ਦੋਵੇਂ ਇੱਕ – ਦੂਜੇ ਦੇ ਖਿਲਾਫ ਖੜੇ ਹਨ। ਉਥੇ ਹੀ ਇਸ ‘ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਦੇ ਸਮਰਥਨ ‘ਚ ਟਵੀਟ ਕੀਤਾ ਹੈ।

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਿਕ ਤੌਰ ‘ਤੇ ਮਾਰ ਦਿੱਤਾ ਹੈ ਕਿਉਂਕਿ ਉਹ ਰਾਸ਼ਟਰਵਾਦੀ ਸਨ ਅਤੇ ਕਾਂਗਰਸ ਦੇ ਰਾਹ ‘ਚ ਰੁਕਾਵਟ ਸਨ। ਅਨਿਲ ਵਿਜ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਕਾਂਗਰਸ ਦੇ ਗਲਤ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਹੱਥ ਮਿਲਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਿੱਧੂ ਦੇ ਪਾਕਿਸਤਾਨ ਨਾਲ ਸੰਬੰਧਾਂ ਨੂੰ ਲੈ ਕੇ ਕਿਹਾ ਕਿ ਕਾਂਗਰਸ ਦੀ ਇਕ ਡੂੰਘੀ ਰਾਸ਼ਟਰ ਵਿਰੋਧੀ ਖ਼ਤਰਨਾਕ ਸਾਜ਼ਿਸ਼ ਹੈ ਤਾਂ ਜੋ ਭਵਿੱਖ ਵਿਚ ਪੰਜਾਬ ਅਤੇ ਪਾਕਿਸਤਾਨ ਇਕੱਠੇ ਚੱਲ ਸਕਣ।

LEAVE A REPLY

Please enter your comment!
Please enter your name here