ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟੋਕੀਓ ਓਲੰਪਿਕਸ ਵਿੱਚ ਹਰਿਆਣਾ ਦੇ ਕਾਂਸੀ  ਤਗਮਾ ਜਿੱਤਣ ਵਾਲੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਡਲ ਲੈਣ ਵਾਲੇ ਹਰ ਖਿਡਾਰੀ ਨੂੰ 2.5 ਕਰੋੜ ਰੁਪਏ ਨਕਦ ਦੇ ਨਾਲ ਕਲਾਸ 2 ਦੀ ਨੌਕਰੀ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਅੱਜ ਭਾਰਤੀ ਪੁਰਸ਼ ਟੀਮ ਨੇ ਜਰਮਨੀ ਨੂੰ ਹਰਾ ਕੇ ਕਾਂਸੀ ਦੇ ਤਗਮੇ ‘ਤੇ ਕਬਜ਼ਾ ਕੀਤਾ। ਮੁੱਖ ਮੰਤਰੀ ਖੱਟਰ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਇੱਕ -ਇੱਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

ਭਾਰਤ ਦੇ ਉਹ ਖਿਡਾਰੀ ਜੋ ਇਨ੍ਹਾਂ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਹਨ। ਕੁੱਲ 127 ਖਿਡਾਰੀਆਂ ਵਿੱਚੋਂ 31 ਹਰਿਆਣਾ ਅਤੇ 19 ਪੰਜਾਬ ਦੇ ਹਨ। ਰਿਆਨਾ ਵਿੱਚ ਓਲੰਪਿਕ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ 15 ਲੱਖ ਰੁਪਏ ਮਿਲਦੇ ਹਨ

LEAVE A REPLY

Please enter your comment!
Please enter your name here