ਹਰਿਆਣਾ ਸਰਕਾਰ ਨੇ ਤੂੜੀ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਇਸ ਵਾਰ ਹਰਿਆਣਾ ਤੇ ਪੰਜਾਬ ਵਿਚ ਕਣਕ ਦੀ ਫਸਲ ਦਾ ਝਾੜ ਕਾਫੀ ਘੱਟ ਰਿਹਾ ਹੈ। ਇਸ ਕਾਰਨ ਪਸ਼ੂ ਲਈ ਚਾਰੇ (ਤੂੜੀ) ਦੀ ਵੀ ਕਿੱਲਤ ਬਣੀ ਹੋਈ ਹੈ।
ਹਰਿਆਣਾ ਸਰਕਾਰ ਨੇ ਇਸ ਸਬੰਧੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸੂਬਾ ਸਰਕਾਰ ਨੇ ਤੂੜੀ ਦੇ ਹਰਿਆਣਾ ਤੋਂ ਬਾਹਰ ਭੇਜਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਤਹਿਤ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ।
ਕਣਕ ਦੇ ਘੱਟ ਝਾੜ ਅਤੇ ਚਾਰੇ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਪਸ਼ੂਆਂ ਦਾ ਚਾਰਾ ਸੂਬੇ ਤੋਂ ਬਾਹਰ ਨਹੀਂ ਵੇਚਿਆ ਜਾਵੇਗਾ।
ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਕਾਰਵਾਈ ਕੀਤੀ ਜਾਵੇਗੀ।