ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਾਅਦ ਹੁਣ ਸੂਬਾ ਸਰਕਾਰਾਂ ਵੱਲੋਂ ਦੁਬਾਰਾ ਸਕੂਲ ਖੋਲ੍ਹੇ ਜਾ ਰਹੇ ਹਨ। ਹਰਿਆਣਾ ਸਰਕਾਰ ਨੇ ਸੂਬੇ ਦੇ ਅੰਦਰ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਿਦਆਰਥੀਆਂ ਲਈ 1 ਸਤੰਬਰ ਤੋਂ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੀ ਇਜਾਜਤ ਦੇ ਦਿੱਤੀ ਹੈ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਜਾਰੀ ਸਟੈਂਡਰਡ ਆਫ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣ ਕਰਾਇਆ ਜਾਵੇਗਾ।ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਠੋਸ ਯਤਨ ਕੀਤੇ ਜਾਣਗੇ।
ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਉਦੋਂ ਮਿਲੇਗੀ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੇ ਮਾਪਿਆਂ ਵਲੋਂ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ 9ਵੀਂ ਅਤੇ 12ਵੀਂ ਜਮਾਤ ਦੇ ਵਿਿਦਆਰਥੀਆਂ ਲਈ 16 ਜੁਲਾਈ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।
ਇਸ ਦੇ ਨਾਲ ਹੀ ਕੋਰੋਨਾ ਦੇ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ।ਹਰਿਆਣਾ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇੱਕ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੂਬੇ ਵਿੱਚ ਹੁਣ ਤੱਕ ਕੁੱਲ 9,670 ਲੋਕਾਂ ਨੇ ਇਸ ਮਹਾਂਮਾਰੀ ਨਾਲ ਆਪਣੀ ਜਾਨ ਗੁਆਈ ਹੈ ਜਦੋਂ ਕਿ ਕੱੁਲ ਕੋਰੋਨਾ ਪੀੜ੍ਹਤਾਂ ਦੀ ਗਿਣਤੀ ਵੱਧਕੇ 7,70,395 ਹੋ ਗਈ ਹੈ।