ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਨੂੰ ਬਾਹਰ ਕੱਢਣ ਦਾ ਕੰਮ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਭਾਰਤੀ ਹਵਾਈ ਸੈਨਾ ਦੇ ਸੀ -130 ਜੇ ਜਹਾਜ਼ ਨੇ 85 ਭਾਰਤੀਆਂ ਦੇ ਨਾਲ ਕਾਬੁਲ ਤੋਂ ਉਡਾਣ ਭਰੀ ਹੈ।
ਕਾਬੁਲ ਵਿੱਚ ਮੌਜੂਦ ਭਾਰਤ ਸਰਕਾਰ ਦੇ ਅਧਿਕਾਰੀ ਭਾਰਤੀ ਨਾਗਰਿਕਾਂ ਨੂੰ ਕੱਢਣ ਵਿੱਚ ਮਦਦ ਕਰ ਰਹੇ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਫਗਾਨਿਸਤਾਨ ਵਿੱਚ ਲਗਭਗ 450 ਭਾਰਤੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਭਾਰਤ ਸਰਕਾਰ ਉਨ੍ਹਾਂ ਦੀ ਵਾਪਸੀ ਲਈ ਅਮਰੀਕਾ ਅਤੇ ਹੋਰ ਦੂਤਾਵਾਸਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਕਾਬੁਲ ਹਵਾਈ ਅੱਡੇ ਤੇ ਪਹੁੰਚਣ ਤੋਂ ਲੈ ਕੇ ਦਿੱਲੀ ਵਿੱਚ ਜਹਾਜ਼ ਦੇ ਉਤਰਨ ਤੱਕ, ਬਹੁਤ ਸਾਰੀਆਂ ਸਮੱਸਿਆਵਾਂ ਹਨ।