ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ‘ਚ ਜਿਵੇਂ – ਜਿਵੇਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਝ ਹੀ ਰਾਜਨੀਤਿਕ ਸਮੀਕਰਣ ਤੇਜ਼ੀ ਨਾਲ ਬਦਲ ਰਹੇ ਹਨ। ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਭਲੇ ਹੀ ਰਾਹੁਲ ਗਾਂਧੀ ਦੀ ਆਲੋਚਨਾ ਕਰ ਬੀਜੇਪੀ ਦੇ ਪੱਖ ‘ਚ ਭਵਿੱਖਵਾਣੀ ਕਰ ਰਹੇ ਹੋਣ ਪਰ ਕਾਂਗਰਸ ਉਨ੍ਹਾਂ ਦੇ ਮੋਹ ਤੋਂ ਬਾਹਰ ਨਹੀਂ ਨਿਕਲ ਪਾ ਰਹੀ।
ਤਾਜ਼ਾ ਉਦਾਹਰਣ ਪੰਜਾਬ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਵਾਰ ਫਿਰ ਪ੍ਰਸ਼ਾਂਤ ਕਿਸ਼ੋਰ ਦੀ ਸੇਵਾ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਲੈ ਸਕਦੀ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਚਾਰਜ ਹਰੀਸ਼ ਚੌਧਰੀ ਦੀ ਹਾਜ਼ਰੀ ‘ਚ ਵਿਧਾਨ ਸਭਾ ਚੋਣਾਂ ‘ਚ ਪ੍ਰਸ਼ਾਂਤ ਕਿਸ਼ੋਰ ਦੀ ਸੇਵਾ ਲੈਣ ਦੇ ਪ੍ਰਸਤਾਵ ‘ਤੇ ਪਾਰਟੀ ਦੇ ਨੇਤਾਵਾਂ ਨਾਲ ਵਿਚਾਰ ਦੇਣ ਨੂੰ ਕਿਹਾ।