ਹਾਈ ਕੋਰਟ ਨੇ ਡਰੱਗ ਕੇਸ ਦੀ ਸੁਣਵਾਈ ਫੇਰ ਪਾਈ ਅੱਗੇ

0
88

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਨਸ਼ਿਆਂ ਦੇ ਮਾਮਲੇ ‘ਚ ਕੇਸ ਦੀ ਸੁਣਵਾਈ 13 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। ਅਸਲ ‘ਚ ਐਡਵੋਕੇਟ ਨਵਕਿਰਨ ਸਿੰਘ ਨੇ ਇਸ ਮਾਮਲੇ ਦੀ ਸੁਣਵਾਈ ਜਲਦ ਕੀਤੇ ਜਾਣ ਲਈ ਅਰਜ਼ੀ ਦਾਇਰ ਕੀਤੀ ਸੀ ਕਿਉਂਕਿ ਪਹਿਲਾਂ ਇਹ ਸੁਣਵਾਈ ਨਵੰਬਰ ਮਹੀਨੇ ‘ਚ ਹੋਣੀ ਸੀ।

ਜਸਟਿਸ ਏ ਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਡਵੀਜ਼ਨ ਬੈਂਚ ਨੇ ਅੱਜ ਇਹ ਅਰਜ਼ੀ ਪ੍ਰਵਾਨ ਕਰ ਲਈ ਤੇ ਮਾਮਲੇ ਦੀ ਸੁਣਵਾਈ 13 ਅਕਤੂਬਰ ’ਤੇ ਪਾ ਦਿੱਤੀ। ਇਸ ਤਰੀਕੇ ਨਾਲ ਹੁਣ ਇਹ ਸੁਣਵਾਈ ਤਕਰੀਬਨ ਡੇਢ ਮਹੀਨਾ ਅਗਾਉਂ ਕਰ ਦਿੱਤੀ ਗਈ ਹੈ।

ਇਸ ਦੌਰਾਨ ਨਸ਼ਿਆਂ ਦੇ ਮਾਮਲੇ ‘ਚ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ) ਦੀ ਰਿਪੋਰਟ ਨੂੰ ਖੋਲ੍ਹਣ ਲਈ ਦਾਇਰ ਅਰਜ਼ੀ ’ਤੇ ਸੁਣਵਾਈ 13 ਅਕਤੂਬਰ ਨੂੰ ਹੋਵੇਗੀ। ਯਾਦ ਰਹੇ ਕਿ ਅੱਜ ਸਵੇਰੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਇਹ ਟਵੀਟ ਕੀਤਾ ਸੀ ਕਿ ਐਸ ਟੀ ਐਫ ਦੀ ਰਿਪੋਰਟ ਅੱਜ ਖੋਲ੍ਹੀ ਜਾਵੇਗੀ।

LEAVE A REPLY

Please enter your comment!
Please enter your name here