ਹੁਣ ਆਪਣੀ ਜੇਬ੍ਹ ਵਿਚੋਂ ਆਮਦਨ ਟੈਕਸ ਭਰਨਗੇ ਵਿਧਾਇਕ, CM ਮਾਨ ਜਲਦ ਕਰ ਸਕਦੇ ਨੇ ਐਲਾਨ

0
55

ਪੰਜਾਬ ਸਰਕਾਰ ਲਗਾਤਾਰ ਐਕਸ਼ਨ ਪ੍ਰਕਿਰਿਆ ‘ਚ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਧਾਇਕਾਂ ਨੂੰ ਇਕ ਹੋਰ ਵਿੱਤੀ ਝਟਕ ਦੇਣ ਦੀ ਤਿਆਰੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸੋਮਵਾਰ ਨੂੰ ਵਿਧਾਇਕਾਂ/ਮੰਤਰੀਆਂ ਦਾ ਆਮਦਨ ਟੈਕਸ ਸਰਕਾਰੀ ਖਜਾਨੇ ਦੀ ਥਾਂ ਖੁਦ ਭਰਨ ਬਾਰੇ ਐਲਾਨ ਕਰ ਸਕਦੇ ਹਨ।

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਇਕ ਟਵੀਟ ਕੀਤਾ ਹੈ ਤੇ ਲਿਖਿਆ ਹੈ-ਖਜਾਨੇ ਨੂੰ ਖਾਲੀ ਕਰਨ ਵਾਲੇ ਫੈਸਲੇ ਹੋਣਗੇ ਵਾਪਿਸ… ਖੁਦ ਦੀ ਆਮਦਨ ਦਾ ਟੈਕਸ ਖੁਦ ਭਰਨਗੇ ਵਿਧਾਇਕ। ਇਹ @BhagwantMann ਸਰਕਾਰ ਦਾ ਇਕ ਹੋਰ ਵਧੀਆ ਫ਼ੈਸਲਾ ਹੋਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ‘ਇਕ ਵਿਧਾਇਕ ਇਕ ਪੈਨਸ਼ਨ’ ਦਾ ਐਲਾਨ ਕਰ ਦਿੱਤਾ ਸੀ। ਆਮ ਆਦਮੀ ਪਾਰਟੀ ਜਦੋਂ ਵਿਰੋਧੀ ਧਿਰ ਵਿਚ ਸੀ ਤਾਂ ਉਸ ਨੇ ਵਿਧਾਇਕਾਂ ਦਾ ਆਮਦਨ ਟੈਕਸ ਸਰਕਾਰੀ ਖੁਜਾਨੇ ਵਿਚੋਂ ਭਰਨ ਦਾ ਮੁੱਦਾ ਉਭਾਰਿਆ ਸੀ। ਤੇ ਮੰਗ ਕੀਤੀ ਸੀ ਕਿ ਵਿਧਾਇਕ ਆਪਣਾ ਟੈਕਟ ਖੁਦ ਭਰਨ।

ਦੱਸ ਦਈਏ ਕਿ ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ ਵਿਚੋਂ ਭਰਿਆ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਵੈ-ਇੱਛਾ ਨਾਲ ਆਮਦਨ ਕਰ ਖੁਦ ਭਰਨ ਦੀ ਬੇਨਤੀ ਕੀਤੀ ਸੀ ਪਰ ਕਿਸੇ ਵੀ ਮੰਤਰੀ ਅਤੇ ਵਿਧਾਇਕ ਨੇ ਇਸ ਬੇਨਤੀ ਨੂੰ ਨਹੀਂ ਮੰਨਿਆ ਸੀ।

ਬਿਜਲੀ ਸਬਸਿਡੀ ਛੱਡਣ ਦੀ ਬੇਨਤੀ ਵੀ ਸਿਰਫ਼ ਦੋ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਹੀ ਮੰਨੀ ਸੀ। ਹੁਣ ਚਰਚਾ ਹੈ ਕਿ ਆਪ ਸਰਕਾਰ ਇਸ ਸਬੰਧੀ ਵੀ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਵੇਗਾ।

ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਐਲਾਨ ਕੀਤਾ ਸੀ ਕਿ ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਪੈਨਸ਼ਨਾਂ ਦੇਣ ਨਾਲ ਖਜ਼ਾਨੇ ਉਤੇ ਪੈ ਰਿਹਾ ਵਾਧੂ ਬੋਝ ਘਟੇਗਾ। ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮਐਲਏ ਪੈਨਸ਼ਨ ਫਾਰਮੂਲੇ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਤੱਕ ਹਰ ਵਾਰ ਵਿਧਾਇਕ ਬਣਨ ਦੀ ਪੈਨਸ਼ਨ ਮਿਲਦੀ ਸੀ। ਵਿਧਾਇਕਾਂ ਨੂੰ ਮਿਲਣ ਵਾਲੇ ਭੱਤਿਆਂ ‘ਚ ਵੀ ਕਟੌਤੀ ਗਈ ਹੈ।

LEAVE A REPLY

Please enter your comment!
Please enter your name here