ਹੁਣ ਪੂਰੀ ਦਿੱਲੀ ‘ਚ ਹੋਵੇਗਾ ਇੱਕ ਨਗਰ ਨਿਗਮ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

0
92

ਦਿੱਲੀ ‘ਚ ਨਗਰ ਨਿਗਮ ਨੂੰ ਲੈ ਕੇ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਦਿੱਲੀ ਦੇ ਤਿੰਨੋਂ ਨਗਰ ਨਿਗਮਾਂ ਨੂੰ ਇਕ ਕਰਨ ਵਾਲੇ ਦਿੱਲੀ ਨਗਰ ਨਿਗਮ (ਸੋਧ) ਬਿੱਲ 2022 ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਬਿੱਲ ਦੇ ਸਬੰਧ ’ਚ ਭਾਰਤ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਸੰਸਦ ਦੇ ਬੀਤੇ ਸੈਸ਼ਨ ’ਚ ਹੀ ਤਿੰਨੋਂ ਨਗਰ ਨਿਗਮ ਨੂੰ ਇਕ ਕਰਨ ਵਾਲੇ ਬਿੱਲ ਨੂੰ ਪਾਸ ਕਰਵਾਇਆ ਸੀ। ਇਸ ਦਾ ਮਤਲਬ ਹੈ ਕਿ ਵਾਰਡਾਂ ਦੀ ਗਿਣਤੀ 272 ਤੋਂ ਘਟਾ ਕੇ 250 ਕੀਤੀ ਜਾ ਸਕਦੀ ਹੈ। ਇਸ ਐਕਟ ਦਾ ਉਦੇਸ਼ ਦਿੱਲੀ ਦੇ ਤਿੰਨੋਂ ਨਗਰ ਨਿਗਮ- ਪੂਰਬੀ ਦਿੱਲੀ ਨਗਰ ਨਿਗਮ, ਉੱਤਰੀ ਦਿੱਲੀ ਨਗਰ ਨਿਗਮ ਅਤੇ ਦੱਖਣੀ ਦਿੱਲੀ ਨਗਰ ਨਿਗਮ ਦਾ ਰਲੇਵਾਂ ਕਰਨਾ ਹੈ, ਜਿਸ ਨੂੰ ਹੁਣ ‘ਦਿੱਲੀ ਨਗਰ ਨਿਗਮ’ ਦੇ ਰੂਪ ’ਚ ਜਾਣਿਆ ਜਾਵੇਗਾ।

ਜਾਣਕਾਰੀ ਅਨੁਸਾਰ ਹੁਣ ਦਿੱਲੀ ਨਗਰ ਨਿਗਮ ਦੇ ਕੰਮਾਂ ਲਈ ਸਰਕਾਰ ਇਕ ਵਿਸ਼ੇਸ਼ ਅਧਿਕਾਰੀ ਨਿਯੁਕਤ ਕਰੇਗੀ। ਸੰਸਦ ਤੋਂ ਪਾਸ ਇਸ ਕਾਨੂੰਨ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ ਦਿੱਤੀ ਗਈ ਅਤੇ ਇਸ ਵਲੋਂ ਆਮ ਜਾਣਕਾਰੀ ਲਈ ਮੰਗਲਵਾਰ ਨੂੰ ਭਾਰਤ ਦੇ ਰਾਜਪੱਤਰ ’ਚ ਪ੍ਰਕਾਸ਼ਤ ਕੀਤਾ ਗਿਆ। ਇਸ ਕਾਨੂੰਨ ਦੇ ਲਾਗੂ ਹੋਣ ਮਗਰੋਂ ਹੁਣ ਤਿੰਨ ਨਹੀਂ, ਇਕ ਨਿਗਮ ਹੋ ਗਈ ਹੈ।

ਦੱਸ ਦੇਈਏ ਕਿ ਅਪ੍ਰੈਲ ਦੀ ਸ਼ੁਰੂਆਤ ’ਚ ਦਿੱਲੀ ਨਗਰ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋਣਾ ਸੀ ਪਰ ਜਦੋਂ ਦਿੱਲੀ ਦੇ ਚੋਣ ਕਮਿਸ਼ਨ ਆਪਣੇ ਪਹਿਲਾਂ ਸਮੇਂ ਤੋਂ ਤੈਅ ਤਾਰੀਖ਼ਾਂ ਦਾ ਐਲਾਨ ਕਰਨ ਆਏ, ਤਾਂ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਸੀ ਕਿ ਅੱਧੇ ਘੰਟੇ ਪਹਿਲਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਤਿੰਨੋਂ ਨਿਗਮਾਂ ਨੂੰ ਇਕ ਕਰਨ ਦੀ ਸੂਚਨਾ ਮਿਲੀ ਹੈ ਪਰ ਇਸ ਲਈ ਤਾਰੀਖ਼ਾਂ ਦਾ ਐਲਾਨ ਬਾਅਦ ’ਚ ਕਰਨਗੇ।

LEAVE A REPLY

Please enter your comment!
Please enter your name here