ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਮੌਜੂਦਾ ਭਾਜਪਾ ਸਰਕਾਰ 2024 ਤੱਕ ਸੱਤਾ ਵਿੱਚ ਨਹੀਂ ਟਿਕ ਸਕੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਜਲਦੀ ਹੀ ਮੱਧਕਾਲੀ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਪੂਰੀ ਤਰ੍ਹਾਂ ਕਮਜ਼ੋਰ ਹੋ ਗਈ ਹੈ ਅਤੇ ਉਨ੍ਹਾਂ ਦਾ ਵਿਧਾਇਕਾਂ ‘ਤੇ ਕੰਟਰੋਲ ਨਹੀਂ ਹੈ, ਇਸ ਲਈ ਸਾਰੇ ਵਰਕਰਾਂ ਨੂੰ ਇਕੱਠਿਆਂ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਲੋੜ ਹੈ।
ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਹਰ ਨਾਗਰਿਕ ਦੁੱਖੀ ਹੈ। ਮੈਨੂੰ ਜਾਪਦਾ ਹੈ ਕਿ ਲੋਕਾਂ ਨੂੰ 2024 ਤੱਕ ਇੰਤਜ਼ਾਰ ਨਹੀਂ ਕਰਨਾ ਪਏਗਾ। ਦੇਸ਼ ਵਿਚ ਕਿਸੇ ਵੀ ਸਮੇਂ ਮੱਧਕਾਲੀ ਚੋਣਾਂ ਹੋ ਸਕਦੀਆਂ ਹਨ।
ਉਨ੍ਹਾਂ ਨੇ ਸੂਬਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਭਾਜਪਾ-ਜੇਜੇਪੀ ਸਰਕਾਰ 2024 ਤੱਕ ਸੱਤਾ ‘ਚ ਨਹੀਂ ਟਿਕ ਸਕੇਗੀ। ਗੱਠਜੋੜ ਦੀ ਸਰਕਾਰ ਪੂਰੀ ਤਰ੍ਹਾਂ ਕਮਜ਼ੋਰ ਹੈ ਅਤੇ ਉਨ੍ਹਾਂ ਦਾ ਵਿਧਾਇਕਾਂ ‘ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨੈਲੋ ਛੱਡਣ ਵਾਲੇ ਲੋਕ ਹੁਣ ਆਪਣੇ ਫੈਸਲੇ ‘ਤੇ ਪਛਤਾ ਰਹੇ ਹਨ। ਹੁਣ ਉਹ ਲੋਕ ਦੁਬਾਰਾ ਇਨੈਲੋ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ।
ਚੌਟਾਲਾ ਨੇ ਕਿਹਾ ਕਿ ਇਨੈਲੋ ਦਾ ਅਧਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਲੋਕ ਸੰਪਰਕ ਮੁਹਿੰਮ ਚਲਾ ਕੇ ਪਾਰਟੀ ਨੂੰ ਮਜਬੂਤ ਕਰਨ ਅਤੇ ਕਿਸਾਨਾਂ ਦੇ ਅੰਦੋਲਨ ਨੂੰ ਮਜਬੂਤ ਕਰਨ ਲਈ ਆਪਣਾ ਪੂਰਾ ਸਾਥ ਦੇਣ ਤੇ ਨਾਲ ਹੀ ਚੌਟਾਲਾ ਨੇ ਕਿਹਾ ਕਿ ਸਰਕਾਰ ਨੇ ਜਬਰਦਸਤੀ ਕਾਨੂੰਨ ਬਣਾ ਕੇ ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਮਜ਼ਦੂਰ ਬਣਾਇਆ ਹੈ। ਕਿਸਾਨ ਅੰਦੋਲਨ ਨੇ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ।