ਮੁੰਬਈ : ਆਪਣੇ ਟਵੀਟਾਂ ਅਤੇ ਵੀਡੀਓਜ਼ ਨੂੰ ਲੈ ਕੇ ਅਕਸਰ ਵਿਵਾਦਾਂ ‘ਚ ਰਹਿਣ ਵਾਲੀ ਅਦਾਕਾਰਾ ਪਾਇਲ ਰੋਹਤਗੀ ਨੂੰ ਅਹਿਮਦਾਬਾਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਉਨ੍ਹਾਂ ‘ਤੇ ਸੁਸਾਇਟੀ ਦੇ ਚੇਅਰਐਨ ਦੇ ਖਿਲਾਫ ਸੋਸ਼ਲ ਮੀਡੀਆ ਤੇ ਗਾਲ੍ਹ ਦੇਣ ਦਾ ਇਲਜ਼ਾਮ ਹੈ। ਹਾਲਾਂਕਿ ਪਾੲਲਿ ਨੇ ਬਾਅਦ ‘ਚ ਪੋਸਟ ਨੂੰ ਡਿਲੀਟ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪਾਇਲ ‘ਤੇ ਸੁਸਾਇਟੀ ਦੇ ਲੋਕਾਂ ਨਾਲ ਵਾਰ-ਵਾਰ ਝਗੜਾ ਕਰਨ, ਚੇਅਰਮੈਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਵੀ ਦੋਸ਼ ਹੈ।
ਜਾਣਕਾਰੀ ਅਨੁਸਾਰ 20 ਜੂਨ ਨੂੰ ਹੋਈ ਸੁਸਾਇਟੀ ਦੀ ਏਜੀਐਮ ਮੀਟਿੰਗ ‘ਚ ਪਾਇਲ ਰੋਹਤਗੀ ਮੈਂਬਰ ਨਾ ਹੋਣ ਦੇ ਬਾਵਜੂਦ ਮੀਟਿੰਗ ਵਿੱਚ ਆਈ ਸੀ, ਜਦੋਂ ਉਨ੍ਹਾਂ ਨੂੰ ਬੋਲਣ ਤੋਂ ਮਨ੍ਹਾ ਕੀਤਾ ਗਿਆ ਤਾਂ ਉਹ ਗਾਲੀਆਂ ਦੇਣ ਲੱਗੀ। ਇਸ ਦੇ ਨਾਲ ਹੀ ਉਹ ਸੁਸਾਇਟੀ ‘ਚ ਬੱਚਿਆਂ ਦੇ ਖੇਡਣ ਨੂੰ ਲੈ ਕੇ ਕਈ ਵਾਰ ਝਗੜਾ ਵੀ ਕਰ ਚੁੱਕੀ ਹੈ। ਜਿਸ ਤੋਂ ਬਾਅਦ ਪੁਲਿਸ ‘ਚ ਪਾਇਲ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਦੱਸ ਦਈਏ ਕਿ ਇਹ ਦੂਜੀ ਵਾਰ ਹੈ ਜਦੋਂ ਪਾਇਲ ਰੋਹਤਗੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।