ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤਕ 04,10,014.9 ਮੀਟ੍ਰਿਕ ਟਨ ਝੋਨੇ ਦੀ ਆਮਦ

0
5
District markets

ਸੰਗਰੂਰ, 24 ਅਕਤੂਬਰ 2025 : ਜ਼ਿਲ੍ਹੇ ਦੀਆਂ ਮੰਡੀਆਂ (District markets) ਵਿੱਚ ਹੁਣ ਤਕ 04,10,014.9 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 03,60,589 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ 01,94,932.66 ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ । ਖਰੀਦੇ ਗਏ ਝੋਨੇ (Purchased paddy) ਸਬੰਧੀ 754.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ ।

ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀਆਂ ਹਦਾਇਤਾਂ

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ (Deputy Commissioner Rahul Chaba)  ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀਡਿਓ ਕਾਨਫਰੰਸ ਰਾਹੀਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ । ਚਾਬਾ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਖਾਸ ਕਰ ਕੇ ਖਰੀਦੀ ਫਸਲ ਦੀ ਲਿਫਟਿੰਗ ਨਾਲੋ ਨਾਲ ਕੀਤੀ ਜਾਣੀ ਯਕੀਨੀ ਬਣਾਈ ਜਾਵੇ । ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ।

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਫ਼ਸਲ ਤੈਅ ਸਮੇਂ ਵਿੱਚ ਖਰੀਦੀ ਜਾਵੇ (The crop should be purchased within the stipulated time) ਤੇ ਨਾਲ-ਨਾਲ ਫ਼ਸਲ ਦੀ ਅਦਾਇਗੀ ਹੁੰਦੀ ਰਹੇ । ਉਹਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੋਂ ਵੱਖ-ਵੱਖ ਮੰਡੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ । ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਗਏ ਹਨ ।

ਕਿਹਾ; ਕਿਸੇ ਵੀ ਹਾਲ ਪਰਾਲੀ ਨੂੰ ਨਾ ਲਾਈ ਜਾਵੇ ਅੱਗ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ (Dried paddy in the markets) ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਵਿੱਚ ਨਮੀ 17 ਫ਼ੀਸਦ ਤੋਂ ਵਧੇਰੇ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਰੀਦ ਕਰਨ ਵਿੱਚ ਅਸਮਰੱਥ ਹੁੰਦੀਆਂ ਹਨ ਅਤੇ ਮੰਡੀਆਂ ਵਿੱਚ ਅਜਿਹੇ ਨਮੀ ਵਾਲੇ ਝੋਨੇ ਦੇ ਭੰਡਾਰ ਲੱਗ ਜਾਂਦੇ ਹਨ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਬਹੁਤ ਗੰਭੀਰ ਹੈ। ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਕਈ ਦੁਰਘਟਨਾਵਾਂ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ ।

ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ

ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ‘ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ ।

ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ

ਚਾਬਾ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (Indian Civil Security Code 2023) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 06:00 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਵੀ ਲਗਾਈ ਹੈ । ਇਸ ਸਬੰਧੀ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Read More : ਪਰਾਲੀ ਪ੍ਰਬੰਧਨ ‘ਚ ਸਹਿਯੋਗ ਕਰਨ ਕਿਸਾਨ : ਰਾਹੁਲ ਚਾਬਾ

 

LEAVE A REPLY

Please enter your comment!
Please enter your name here