ਨਵੇਂ ਮੰਤਰੀ ਮੰਡਲ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਿਰਫ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। 1 ਅਕਤੂਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਬਾਕੀ ਮਸਲਿਆਂ ‘ਤੇ ਚਰਚਾ ਕੀਤੀ ਜਾਵੇਗੀ।
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਡਾ.ਰਾਜਕੁਮਾਰ ਵੇਰਕਾ ਨੇ ਕਿਹਾ ਕਿ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ, ਇਸੇ ਲਈ ਮੀਟਿੰਗ ਵਿੱਚ ਸਿਰਫ ਉਨ੍ਹਾਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਉਹ ਜਲਦੀ ਹੀ ਕਿਸਾਨਾਂ ਨਾਲ ਗੱਲ ਕਰੇ।