ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਜਾਉਣ ਦੇ ਮਾਮਲੇ ਵਿਚ 11 ਜਣੇ ਗ੍ਰਿਫ਼ਤਾਰ

0
51
MLA Harmeet Singh Pathanmajra

ਪਟਿਆਲਾ, 5 ਸਤੰਬਰ 2025 : ਵਿਧਾਨ ਸਭਾ ਹਲਕਾ ਸਨੌਰ (Sanaur Assembly Constituency) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਪਟਿਆਲਾ ਪੁਲਸ ਨੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਲੋਕਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਚਾਰ ਦਿਨ ਦੇ ਰਿਮਾਂਡ (Four-day remand)  ‘ਤੇ ਲੈ ਲਿਆ ਗਿਆ। ਵਿਧਾਇਕ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ ।

ਪਠਾਣਮਾਜਰਾ ਦੇ ਵਕੀਲ ਨੇ ਕੀ ਆਖਿਆ

ਪਠਾਨਮਾਜਰਾ ਦੇ ਵਕੀਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿਚ ਕਰਨਾਲ ਦੇ ਪਿੰਡ ਡਾਬਰੀ ਵਿਚ ਰਹਿਣ ਵਾਲੇ ਵਿਧਾਇਕ ਦੇ ਰਿਸ਼ਤੇਦਾਰ ਜੋ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ, ਉਨ੍ਹਾਂ ਦੇ ਨੌਕਰ ਅਤੇ ਹੋਰ ਜਾਣ-ਪਛਾਣ ਵਾਲੇ ਸ਼ਾਮਲ ਹਨ । ਜ਼ਿਕਰਯੋਗ ਹੈ ਕਿ ਇੱਕ ਔਰਤ ਨੇ ਪਠਾਨਮਾਜਰਾ ਵਿਰੁੱਧ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ (Sexual harassment case registered) ਕਰਵਾਇਆ ਹੈ । ਇਸ ਮਾਮਲੇ ਵਿੱਚ ਪੁਲਸ ਉਸਨੂੰ ਗ੍ਰਿਫ਼ਤਾਰ ਕਰਨ ਗਈ ਸੀ ਜਿੱਥੋਂ ਉਹ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਿਆ ।

Read More : ਆਪ ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਕਰਨਾਲ ਤੋਂ ਕੀਤਾ ਗ੍ਰਿਫ਼ਤਾਰ

LEAVE A REPLY

Please enter your comment!
Please enter your name here