ਲੁਧਿਆਣਾ ਦੇ ਅੰਬੇਡਕਰ ਭਵਨ ਵਿੱਚ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ‘ਯੋਗਾ ਦਿਵਸ’

0
17

*ਲੁਧਿਆਣਾ: ਲੁਧਿਆਣਾ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਸਵੇਰੇ 6:30 ਵਜੇ ਅੰਬੇਡਕਰ ਭਵਨ, ਸਲੇਮ ਟਾਬਰੀ ਵਿਖੇ ‘ਸੀ.ਐਮ ਦੀ ਯੋਗਸ਼ਾਲਾ’ ਪ੍ਰੋਗਰਾਮ ਅਧੀਨ ਇੱਕ ਵਿਸ਼ੇਸ਼ ਸਮਾਗਮ ਨਾਲ ਮਨਾਇਆ ਗਿਆ।

ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੀਤੀ ਜਿਸ ਵਿੱਚ ਮਾਹਰ ਟ੍ਰੇਨਰਾਂ ਨੇ ਭਾਗੀਦਾਰਾਂ ਨੂੰ ਯੋਗ ਅਭਿਆਸਾਂ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਮਾਰਗਦਰਸ਼ਨ ਕੀਤਾ। ਓਨਾ ਕਿਹਾ ਕਿ ਨਿਯਮਤ ਯੋਗ ਅਭਿਆਸ ਇੱਕ ਸਿਹਤਮੰਦ ਸਰੀਰ ਅਤੇ ਮਨ ਨੂੰ ਉਤਸ਼ਾਹਿਤ ਕਰਦਾ ਹੈ, ਤਣਾਅ ਘਟਾਉਂਦਾ ਹੈ ਅਤੇ ਸਮੁੱਚੇ ਆਰਾਮ ਨੂੰ ਵਧਾਉਂਦਾ ਹੈ।

LEAVE A REPLY

Please enter your comment!
Please enter your name here