ਨਵੀਂ ਦਿੱਲੀ : ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿਚ ਦੱਸਿਆ ਹੈ ਕਿ ਸੀਬੀਐਸਈ ਤੇ ਆਈਸੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਕਰੋਨਾ ਮਹਾਂਮਾਰੀ ਦੌਰਾਨ ਕਰਵਾਉਣ ਸਬੰਧੀ ਫੈਸਲਾ ਦੋ ਦਿਨਾਂ ਵਿਚ ਕਰ ਲਿਆ ਜਾਵੇਗਾ। ਅਟਾਰਟੀ ਜਨਰਲ ਕੇ ਕੇ ਵੇਣੂਗੋਪਾਲ ਨੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੂੰ ਅੱਜ ਅਪੀਲ ਕੀਤੀ ਕਿ ਇਸ ਮਾਮਲੇ ਦੀ ਸੁਣਵਾਈ ਟਾਲੀ ਜਾਵੇ।
ਅਦਾਲਤ ਨੇ ਕਿਹਾ ਕਿ ਵਿਿਦਆਰਥੀ ਉਮੀਦ ਕਰ ਰਹੇ ਹਨ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਪਾਲਸੀ ਲਾਗੂ ਕੀਤੀ ਜਾਵੇਗੀ ਪਰ ਜੇ ਸਰਕਾਰ ਪਿਛਲੇ ਸਾਲ ਤੋਂ ਹਟ ਕੇ ਇਨ੍ਹਾਂ ਪ੍ਰੀਖਿਆਵਾਂ ਬਾਰੇ ਫੈਸਲਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਵਿਸ਼ੇਸ਼ ਕਾਰਨ ਦੱਸਣੇ ਪੈਣਗੇ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਨਿਰਧਾਰਿਤ ਕਰ ਦਿੱਤੀ।