ਕੋਰੋਨਾ ਦੀ ਤੀਜੀ ਲਹਿਰ ਆਉਣ ਦੇ ਡਰ ਤੋਂ ਇਸ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਭਾਰਤ ‘ਚ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਕੋਰੋਨਾ ਦੀ ਵੈਕਸੀਨ ਦੇਣ ਦੀ ਯੋਜਨਾ ਹੈ। ਦੇਸ਼ ‘ਚ 12 ਤੋਂ 17 ਸਾਲ ਦੀ ਉਮਰ ਦੇ ਲਗਭਗ 12 ਕਰੋੜ ਬੱਚੇ ਹਨ, ਪਰ ਪਹਿਲਾਂ ਉਨ੍ਹਾਂ ਬੱਚਿਆਂ ਨੂੰ ਇਹ ਟੀਕਾ ਲਗਾਇਆ ਜਾਵੇਗਾ ਜੋ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ। ਡੀਸੀਜੀਆਈ ਤੋਂ 12 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਦੀ ਆਗਿਆ ਮਿਲ ਗਈ ਹੈ। ਜ਼ਾਇਡਸ ਕੈਡੀਲਾ ਦੀ ਵੈਕਸੀਨ ਜ਼ਾਈਕੋ-ਡੀ ਇਸ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਬੱਚਿਆਂ ਨੂੰ ਦੇਣ ਦੀ ਯੋਜਨਾ ਹੈ।

ਕੇਂਦਰ ਸਰਕਾਰ ਵਲੋਂ ਬਣਾਈ ਗਈ ਕੋਵਿਡ ਵਰਕਿੰਗ ਗਰੁੱਪ ਕਮੇਟੀ ਦੇ ਚੇਅਰਮੈਨ ਡਾ: ਐਨਕੇ ਅਰੋੜਾ ਦੇ ਅਨੁਸਾਰ, ਕੰਪਨੀ ਨੇ ਕਿਹਾ ਹੈ ਕਿ ਉਸ ਨੇ ਜਾਈਕੋ-ਡੀ ਨੂੰ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਟੀਕਾਕਰਣ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਕਿਹਾ ਹੈ। ਯਾਨੀ ਹੁਣ ਉਮੀਦ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਹੀ ਜਾ ਰਿਹਾ ਹੈ, ਪਰ ਜਲਦੀ ਹੀ ਬੱਚਿਆਂ ਨੂੰ ਵੀ ਟੀਕਾਕਰਨ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ। ਹਾਲਾਂਕਿ, ਸਿਰਫ 12 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਬੱਚਿਆਂ ਨੂੰ ਹੀ ਟੀਕਾ ਲਗਾਇਆ ਜਾਵੇਗਾ ਜੋ ਗੰਭੀਰ ਬਿਮਾਰੀ ਤੋਂ ਪੀੜਤ ਹਨ। ਜਿਹੜੇ ਬੱਚੇ ਸਿਹਤਮੰਦ ਹਨ, ਉਨ੍ਹਾਂ ਨੂੰ ਟੀਕਾਕਰਣ ਲਈ ਮਾਰਚ 2022 ਤੱਕ ਉਡੀਕ ਕਰਨੀ ਪਵੇਗੀ।

ਟੀਕਾਕਰਨ ਬਾਰੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀ ਇੱਕ ਮੀਟਿੰਗ ਛੇਤੀ ਹੀ ਆਯੋਜਿਤ ਕੀਤੀ ਜਾਵੇਗੀ, ਜਿਸ ‘ਚ ਇੱਕ ਸੂਚੀ ਤਿਆਰ ਕੀਤੀ ਜਾਵੇਗੀ ਕਿ ਕਿਹੜੀ ਬਿਮਾਰੀ ਨੂੰ ਗੰਭੀਰ ਰੂਪ ਵਿੱਚ ਬਿਮਾਰਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਣਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਸਿਹਤਮੰਦ ਬੱਚਿਆਂ ਵਿੱਚ ਕੋਰੋਨਾ ਸੰਕਰਮਣ ਦੇ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਜਾਂ ਮੌਤ ਦੀ ਸੰਭਾਵਨਾ ਬਹੁਤ ਘੱਟ ਹੈ।

LEAVE A REPLY

Please enter your comment!
Please enter your name here