ਅੱਜ ਪੂਰਾ ਦੇਸ਼ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਭਾਰਤੀ ਫ਼ੌਜ ਦੇ ਜਵਾਨਾਂ ਦੇ ਸਾਹਸ ਅਤੇ ਉਨ੍ਹਾਂ ਵਲੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਸਵੀਰਾਂ ਤੇ ਵੀਡਿਓ ਸਾਹਮਣੇ ਆ ਰਹੇ ਹਨ। ਇਸ ਵਿਚ ਲੱਦਾਖ ‘ਚ ਭਾਰਤ-ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਨੇ 15 ਹਜ਼ਾਰ ਫੁੱਟ ਦੀ ਉੱਚਾਈ ‘ਤੇ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ।
ਲੱਦਾਖ ‘ਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ 15 ਹਜ਼ਾਰ ਫੁੱਟ ਦੀ ਉੱਚਾਈ ‘ਤੇ ਮਾਈਨਸ 35 ਡਿਗਰੀ ਸੈਲਸੀਅਸ ਤਾਪਮਾਨ ‘ਚ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ। ਦੂਜੇ ਪਾਸੇ ਉਤਰਾਖੰਡ ਦੇ ਕੁਮਾਓਂ ਖੇਤਰ ‘ਚ ਵੀ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ 12 ਹਜ਼ਾਰ ਫੁੱਟ ਦੀ ਉਚਾਈ ‘ਤੇ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਅਤੇ ਤਿਰੰਗਾ ਲਹਿਰਾਇਆ।