ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਦੀ ਖਬਰ ਸਾਹਮਣੇ ਆਈ ਹੈ ਕਿ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੋਲ੍ਹਿਆ ਜਾਵੇਗਾ। ਦੱਸ ਦਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਇੱਕ ਦਿਨ ਪਹਿਲਾਂ ਇਹ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ ਤਾਂ ਜੋ ਸਿੱਖ ਸੰਗਤਾਂ ਦਰਸ਼ਨ-ਦੀਦਾਰੇ ਕਰਨ ਲਈ ਜਾ ਸਕਣ। ਦੱਸ ਦਈਏ ਕਿ ਕੱਲ੍ਹ ਭਾਵ 17 ਨਵੰਬਰ ਤੋਂ 11 ਵਜੇ ਤੋਂ ਹੀ ਰਜਿਸਟਰੇਸ਼ਨ ਸ਼ੁਰੂ ਹੋ ਜਾਵੇਗੀ। ਇਸ ਦੀ ਜਾਣਕਾਰੀ ਬੀਜੇਪੀ ਨੇਤਾ ਹਰਜੀਤ ਗਰੇਵਾਲ ਨੇ ਦਿੱਤੀ।