ਸੜਕ ਹਾਦਸੇ ‘ਚ 19 ਸਾਲ ਦੇ ਨੌਜਵਾਨ ਦੀ ਮੌਤ
ਕਪੂਰਥਲਾ 1 ਫਰਵਰੀ 2025 – ਕਪੂਰਥਲਾ ਦੇ ਪਿੰਡ ਲੱਖਣ ਦੀ ਪੱਡਾ ਅਨਾਜ ਮੰਡੀ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ 19 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੀਤੀ ਸ਼ਾਮ ਤਕਰੀਬਨ 7 ਕੁ ਵਜੇ ਪਿੰਡ ਲੱਖਣ ਕੇ ਪੱਡਾ ਅਨਾਜ ਮੰਡੀ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਰਾਨ ਬੁਲੇਟ ਮੋਟਰ ਸਾਈਕਲ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: 1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਨਡਾਲਾ ਚੌਂਕੀ ਇੰਚਾਰਜ਼ ਬਲਜਿੰਦਰ ਸਿੰਘ ਨੇ ਦੱਸਿਆ ਨੌਜਵਾਨ ਸੁਖਜੀਤ ਸਿੰਘ (19) ਪੁੱਤਰ ਸੰਤੋਖ ਸਿੰਘ ਵਾਸੀ ਗੁਡਾਣੀ ਆਪਣੇ ਬੁਲੇਟ ਮੋਟਰ ਸਾਈਕਲ ਤੇ ਸਵਾਰ ਹੋ ਕੇ ਵਾਇਆ ਲੱਖਣ ਕੇ ਪੱਡਾ ਤੋਂ ਨਡਾਲਾ ਤਰਫ ਨੂੰ ਜਾ ਰਿਹਾ ਸੀ ਜਦ ਉਹ ਲੱਖਣ ਕੇ ਪੱਡਾ ਅਨਾਜ ਮੰਡੀ ਨੇੜੇ ਪਹੁੰਚਿਆਂ ਤਾਂ ਉਸਦਾ ਮੋਟਰ ਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਵੱਜਾ, ਜਿਸ ਕਾਰਨ ਉਸਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ।
ਇਸ ਦੌਰਾਨ ਜਖਮੀ ਹਾਲਤ ਚ ਨੌਜਵਾਨ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ਼ ਲਈ ਜਲੰਧਰ ਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਚੌਂਕੀ ਇੰਚਾਰਜ਼ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਕਬੱਡੀ ਦਾ ਇੱਕ ਹੋਣਹਾਰ ਖਿਡਾਰੀ ਸੀ।