ਜਾਸੂਸੀ ਦੇ ਦੋਸ਼ ‘ਚ ਅੰਮ੍ਰਿਤਸਰ ਤੋਂ 2 ਸ਼ੱਕੀ ਵਿਅਕਤੀ ਗ੍ਰਿਫ਼ਤਾਰ

0
36

ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ।

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਹੋਵੇਗੀ ਕੱਲ੍ਹ, 14 ਗੇੜਾਂ ‘ਚ ਪੂਰੀ ਹੋਵੇਗੀ ਗਿਣਤੀ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨ ਦੀ ਆਈਐਸਆਈ ਦੇ ਏਜੰਟਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਪੈੱਨ ਡਰਾਈਵ ਰਾਹੀਂ ਗੁਪਤ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ। ਇਸ ਮਾਮਲੇ ਵਿੱਚ ਮੁੱਖ ਆਈਐਸਆਈ ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।
ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮਾਂ ਤੋਂ ਦੋ ਮੋਬਾਈਲ ਫੋਨ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਵਰਤੋਂ ਆਈਐਸਆਈ ਏਜੰਟਾਂ ਨਾਲ ਗੱਲਬਾਤ ਕਰਨ ਲਈ ਕੀਤੀ ਜਾ ਰਹੀ ਸੀ। ਫਿਲਹਾਲ, ਉਨ੍ਹਾਂ ਦੇ ਫੋਨ ਫੋਰੈਂਸਿਕ ਜਾਂਚ ਅਤੇ ਸਾਈਬਰ ਜਾਂਚ ਲਈ ਭੇਜੇ ਗਏ ਹਨ ਤਾਂ ਜੋ ਉਨ੍ਹਾਂ ਤੋਂ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਇਸ ਵਿਆਪਕ ਜਾਸੂਸੀ-ਅੱਤਵਾਦੀ ਨੈੱਟਵਰਕ ਦੇ ਪਿੱਛੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਇਸਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੁਲਿਸ ਜਾਂਚ ਹੁਣ ਜਾਰੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here