23 ਦਸੰਬਰ ਨੂੰ ਹੋਵੇਗੀ ਕੋਰ ਕਮੇਟੀ ਦੀ ਬੈਠਕ

0
50

ਹਾਲ ਹੀ ‘ਚ ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਤੋਂ ਬਾਅਦ ਇਨ੍ਹਾਂ ਘਟਨਾਵਾਂ ਦੀ ਸਾਰੇ ਨੇਤਾਵਾਂ ਵੱਲੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਦੋਸ਼ੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਮੌਕੇ ‘ਤੇ ਹੀ ਸਜ਼ਾ ਦੇ ਦਿੱਤੀ ਗਈ ਸੀ। ਇਸ ਦੇ ਨਾਲ ਹੀ ਬੇਅਦਬੀ ਮੁੱਦੇ ‘ਤੇ ਚਰਚਾ ਕਰਨ ਲਈ ਤੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਦਿੱਤੀ ਹੈ।

ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ?ਦਰਬਾਰ ਸਾਹਿਬ ਵਾਲੇ ਦੋਖੀ ‘ਤੇ 1 ਲੱਖ ਦਾ ਇਨਾਮ ?

ਦਲਜੀਤ ਚੀਮਾ ਨੇ ਟਵੀਟ ਕਰਕੇ ਲਿਖਿਆ ਕਿ ਬੇਅਦਬੀ ਵਰਗੀਆਂ ਹਾਲ ਹੀ ਵਿੱਚ ਵਾਪਰੀਆਂ ਸ਼ਰਮਨਾਕ ਘਟਨਾਵਾਂ ਰਾਹੀਂ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕੀਤੀ ਜਾ ਰਹੀ ਹੈ, ਇਸ ਸਬੰਧ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ।

LEAVE A REPLY

Please enter your comment!
Please enter your name here