ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਬਨਿਟ ਵੱਲੋਂ 24 ਨਵੰਬਰ ਨੂੰ ਮਨਜ਼ੂਰੀ ਲਈ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਭਾਵਨਾ ਹੈ। ਸੂਤਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਫਿਰ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ ਜੋ 29 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ ਅਤੇ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਜ਼ਰੂਰੀ ਬਿੱਲ ਲਿਆਵੇਗੀ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਸੀ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਲਈ ਨਵੇਂ ਢਾਂਚੇ ‘ਤੇ ਕੰਮ ਕਰਨ ਲਈ ਇੱਕ ਕਮੇਟੀ ਦਾ ਗਠਨ ਕਰੇਗੀ।
ਕੇਂਦਰ ਵੱਲੋਂ 2020 ਵਿੱਚ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਤੋਂ ਹੀ ਕਿਸਾਨ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਤਿੰਨ ਖੇਤੀ ਕਾਨੂੰਨ ਹਨ– ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸਿਲੀਟੇਸ਼ਨ) ਐਕਟ ਇੱਕ ਵਿਧੀ ਸਥਾਪਤ ਕਰਨ ਲਈ ਪ੍ਰਦਾਨ ਕਰਦਾ ਹੈ ਜਿਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀਆਂ (ਏਪੀਐਮਸੀ) ਤੋਂ ਬਾਹਰ ਆਪਣੀ ਖੇਤੀ ਉਪਜ ਵੇਚਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।
ਕੋਈ ਵੀ ਲਾਈਸੈਂਸ ਧਾਰਕ ਵਪਾਰੀ ਕਿਸਾਨਾਂ ਤੋਂ ਆਪਸੀ ਸਹਿਮਤੀ ਵਾਲੀਆਂ ਕੀਮਤਾਂ ‘ਤੇ ਉਤਪਾਦ ਖਰੀਦ ਸਕਦਾ ਹੈ। ਖੇਤੀ ਉਪਜਾਂ ਦਾ ਇਹ ਵਪਾਰ ਸੂਬਾ ਸਰਕਾਰਾਂ ਵੱਲੋਂ ਲਗਾਏ ਗਏ ਮੰਡੀ ਟੈਕਸ ਤੋਂ ਮੁਕਤ ਹੋਵੇਗਾ।
ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਐਗਰੀਮੈਂਟ ਆਫ ਪ੍ਰਾਈਸ ਐਸ਼ੋਰੈਂਸ ਐਂਡ ਫਾਰਮ ਸਰਵਿਿਸਜ਼ ਐਕਟ ਕਿਸਾਨਾਂ ਨੂੰ ਕੰਟਰੈਕਟ ਫਾਰਮਿੰਗ ਕਰਨ ਅਤੇ ਉਨ੍ਹਾਂ ਦੀਆਂ ਉਪਜਾਂ ਦੀ ਸੁਤੰਤਰ ਮੰਡੀਕਰਨ ਕਰਨ ਦੀ ਇਜਾਜ਼ਤ ਦਿੰਦਾ ਹੈ।