
ਫਿਰੋਜ਼ਪੁਰ, 31 ਮਈ, 2025: ਫਿਰੋਜ਼ਪੁਰ ਦੇ ਪਿੰਡ ਅਲਫੂਕੇ ‘ਚ ਦੇਰ ਰਾਤ ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਫਾਇਰਿੰਗ ‘ਚ ਗੋਲੀ ਲੱਗਣ ਨਾਲ ਜ਼ਖਮੀ 25 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀ ਲੱਗਣ ਨਾਲ ਜ਼ਖਮੀ ਹੋਏ ਇਸ ਨੌਜਵਾਨ ਨੂੰ ਫਿਰੋਜ਼ਪੁਰ ਸ਼ਹਿਰ ਦੇ ਅਨਿਲ ਬਾਗੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਉਸ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਇਲਾਜ ਲਈ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਅਤੇ ਲੁਧਿਆਣਾ ਦੇ ਹਸਪਤਾਲ ‘ਚ ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਫਿਰੋਜ਼ਪੁਰ ਪੁਲਸ ਵੱਲੋਂ ਇਸ ਘਟਨਾ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।