ਬੱਬਰ ਖਾਲਸਾ ਸੰਗਠਨ ਦੇ 3 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

0
52

ਬੱਬਰ ਖਾਲਸਾ ਸੰਗਠਨ ਦੇ 3 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਜਲੰਧਰ, 7 ਮਾਰਚ 2025 – ਗੈਂਗਸਟਰਾਂ ਅਤੇ ਬਦਮਾਸ਼ਾਂ ਵਿਰੁੱਧ ਮੁਹਿੰਮ ਤਹਿਤ, ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬੱਬਰ ਖਾਲਸਾ ਸੰਗਠਨ ਦੇ ਇਸ਼ਾਰੇ ‘ਤੇ ਇੱਕ ਵੱਡਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4 ਗੈਰ-ਕਾਨੂੰਨੀ ਹਥਿਆਰ ਅਤੇ 15 ਤੋਂ ਵੱਧ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ ਇੱਕ ਹੋਰ ਵੱਡੀ ਹੱਤਿਆ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਰੂਪ ਸਿੰਘ ਉਰਫ਼ ਜੱਗਾ, ਸੁਖਜੀਤ ਸਿੰਘ ਉਰਫ਼ ਸੁੱਖਾ ਅਤੇ ਨਵਪ੍ਰੀਤ ਸਿੰਘ ਉਰਫ਼ ਨਵ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਅਮਰੀਕਾ ਸਥਿਤ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਸ਼ਰੀਆ ਵੱਲੋਂ ਚਲਾਇਆ ਜਾ ਰਿਹਾ ਸੀ। ਗੋਪੀ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਸਾਥੀ ਹੈ। ਇਸ ਦੇ ਨਾਲ ਹੀ ਇਹ ਮਾਮਲੇ ‘ਚ ਉਨ੍ਹਾਂ ਦਾ ਸਾਥੀ ਲਾਡੀ ਬਕਾਪੁਰੀਆ ਵੀ ਸ਼ਾਮਲ ਹੈ। ਜੋ ਇਸ ਸਮੇਂ ਗ੍ਰੀਸ ਵਿੱਚ ਰਹਿੰਦਾ ਹੈ।

SSOC ਅੰਮ੍ਰਿਤਸਰ ਵਿਖੇ ਇੱਕ FIR ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 4 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਜਿਸ ਵਿੱਚ ਇੱਕ ਗਲੋਕ ਪਿਸਤੌਲ 9 ਐਮਐਮ (01 ਮੈਗਜ਼ੀਨ ਅਤੇ 06 ਕਾਰਤੂਸ), ਇੱਕ ਪਿਸਤੌਲ ਪੀਐਕਸ 5 ਸਟੋਰਮ (ਬੇਰੇਟਾ) (01 ਮੈਗਜ਼ੀਨ ਅਤੇ 04 ਗੋਲੀਆਂ), ਇੱਕ ਦੇਸੀ 30 ਬੋਰ ਪਿਸਤੌਲ (01 ਮੈਗਜ਼ੀਨ ਅਤੇ 04 ਕਾਰਤੂਸ) ਅਤੇ ਇੱਕ ਦੇਸੀ 32 ਬੋਰ ਪਿਸਤੌਲ (01 ਮੈਗਜ਼ੀਨ ਅਤੇ 08 ਕਾਰਤੂਸ) ਸ਼ਾਮਲ ਹਨ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਰਿਮਾਂਡ ‘ਤੇ ਲਵੇਗੀ।

LEAVE A REPLY

Please enter your comment!
Please enter your name here