ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਏਗੀ। ਆਪ ਆਗੂ ਨੀਲ ਗਰਗ ਨੇ ਇਕ ਟਵੀਟ ਵਿਚ ਆਮ ਆਦਮੀ ਪਾਰਟੀ ਦੇ ਇਕ ਮਹੀਨੇ ਦਾ ਰਿਪੋਰਟ ਕਾਰਡ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਵਿਚ ਜੁਲਾਈ ਤੋਂ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ।
ਉਧਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ- ‘300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਨ ਲਈ ਮੈਂ ਭਗਵੰਤ ਮਾਨ ਦਾ ਸੁਆਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ? ਕੀ ਵਿੱਤੀ ਪ੍ਰਬੰਧਨ ਦਾ ਕੋਈ ਮਸਲਾ ਹੈ? ਅਤੇ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਜੇਕਰ ਬਿੱਲ 301 ਯੂਨਿਟ ਹੈ ਤਾਂ ਕੀ ਖਪਤਕਾਰਾਂ ਤੋਂ ਪੂਰਾ ਬਿੱਲ ਵਸੂਲਿਆ ਜਾਵੇਗਾ? ਟਿਊਬਵੈੱਲ ਸਬਸਿਡੀ ਨੂੰ ਖਤਮ ਕਰਨ ਲਈ ਕੋਈ ਕਦਮ?
I welcome @BhagwantMann for fulfilling his promise of 300 units free electricity but why wait till 1st july?Is there an issue of fiscal management?And please clarify if the bill is 301 units will the consumers be charged full bill?Lastly any move to do away with tubewell subsidy?
— Sukhpal Singh Khaira (@SukhpalKhaira) April 16, 2022
‘ਆਪ’ ਸਰਕਾਰ ਨੇ ਅੱਜ 16 ਅਪਰੈਲ ਨੂੰ ਆਪਣਾ ਪਹਿਲਾ ਮਹੀਨਾ ਮੁਕੰਮਲ ਕਰ ਲਿਆ ਹੈ ਅਤੇ ਇਸ ਮੌਕੇ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੇ ਹਨ।
ਇਸ ਸਬੰਧੀ ਉਨ੍ਹਾਂ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਚਰਚਾ ਹੈ ਕਿ ਅੱਜ ਮਾਨ ਮੁਫਤ ਬਿਜਲੀ ਦਾ ਐਲਾਨ ਕਰਨਗੇ। ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਏਗੀ। ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ‘ਤਿੰਨ ਨੁਕਾਤੀ ਫ਼ਾਰਮੂਲਾ’ ਤਿਆਰ ਕਰ ਲਿਆ ਹੈ ਜਿਸ ਦਾ ਰਸਮੀ ਐਲਾਨ ਅੱਜ 16 ਅਪਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 29 ਜੂਨ 2021 ਨੂੰ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ 300 ਯੂਨਿਟ ਮੁਫ਼ਤ ਬਿਜਲੀ ਦਾ ਪਹਿਲਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬੀਤੇ ਦਿਨ ਜਲੰਧਰ ਵਿਚ ਕਿਹਾ ਸੀ ਕਿ ਉਹ 16 ਅਪਰੈਲ ਨੂੰ ਪੰਜਾਬ ਦੇ ਲੋਕਾਂ ਨੂੰ ਵੱਡੀ ਖ਼ੁਸ਼ਖ਼ਬਰੀ ਦੇਣਗੇ।