ਕਪੂਰਥਲਾ ‘ਚ ਸੀਆਈਏ ਇੰਚਾਰਜ ਸਮੇਤ 4 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

0
10

– ਨਸ਼ਾ ਤਸਕਰ ਨੂੰ ਛੁਡਾਉਣ ਲਈ ਸੌਦਾ, 2.5 ਲੱਖ ਦੀ ਰਿਸ਼ਵਤ ਲਈ

ਕਪੂਰਥਲਾ, 23 ਮਈ 2025 – ਕਪੂਰਥਲਾ ਦੇ ਸਬ ਡਿਵੀਜ਼ਨ ਫਗਵਾੜਾ ਵਿੱਚ, ਸੀਆਈਏ ਇੰਚਾਰਜ ਸਮੇਤ 4 ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਮੁਲਜ਼ਮ ਨੇ ਇੱਕ ਤਸਕਰ ਨੂੰ ਹਿਰਾਸਤ ਵਿੱਚੋਂ ਛੁਡਾਉਣ ਲਈ 2.5 ਲੱਖ ਰੁਪਏ ਦੀ ਰਿਸ਼ਵਤ ਲਈ ਸੀ।

ਗ੍ਰਿਫ਼ਤਾਰ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਸੀਆਈਏ ਇੰਚਾਰਜ ਬਿਸਮਨ ਸਿੰਘ ਮਾਹੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਏਐਸਆਈ ਨਿਰਮਲ ਕੁਮਾਰ, ਏਐਸਆਈ ਜਸਵਿੰਦਰ ਸਿੰਘ ਅਤੇ ਕਾਂਸਟੇਬਲ ਜਗਰੂਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰੇ ਦੋਸ਼ੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਤਸਕਰ ਹਨੀ ਨੂੰ ਆਪਣੀ ਹਿਰਾਸਤ ਵਿੱਚੋਂ ਛੁਡਾਉਣ ਲਈ ਲਗਭਗ 2.5 ਲੱਖ ਰੁਪਏ ਦੀ ਰਿਸ਼ਵਤ ਲਈ ਹੈ।

ਡੀਆਈਜੀ ਸਿੰਗਲਾ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਵੱਡੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਵਿਭਾਗ ਦੇ ਹੋਰ ਅਜਿਹੇ ਭ੍ਰਿਸ਼ਟ ਪੁਲਿਸ ਮੁਲਾਜ਼ਮਾਂ ਦੀ ਪਛਾਣ ਕੀਤੀ ਜਾਵੇਗੀ। ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਡਾਕਟਰੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਸਦਰ ਪੁਲਿਸ, ਫਗਵਾੜਾ ਵਿਖੇ ਰਸਮੀ ਮਾਮਲਾ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here