ਕੌਮੀ ਲੋਕ ਅਦਾਲਤ ‘ਚ 47 ਬੈਂਚਾਂ ਨੇ ਕੀਤਾ 19247 ਕੇਸਾਂ ਦਾ ਨਿਪਟਾਰਾ

0
3
National Lok Adalat
ਪਟਿਆਲਾ, 13 ਸਤੰਬਰ 2025 : ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority) ਮੈਡਮ ਹਰਿੰਦਰ ਸਿੱਧੂ ਦੀ ਯੋਗ ਅਗਵਾਈ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਜੀਤ ਸਿੰਘ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਮਿਤੀ 13.9.2025 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ ।
77 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ਇਸ ਮੌਕੇ ‘ਤੇ ਜ਼ਿਲ੍ਹਾ ਪਟਿਆਲਾ ਵਿੱਚ 47 ਬੈਂਚਾਂ (28 ਪਟਿਆਲਾ ਵਿੱਚ, 06 ਰਾਜਪੁਰਾ ਵਿੱਚ, 05 ਨਾਭਾ ਵਿੱਚ ਅਤੇ 06 ਸਮਾਣਾ ਵਿੱਚ) ਦਾ ਗਠਨ ਕੀਤਾ ਗਿਆ । ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ 1 ਬੈਂਚ ਦਾ ਗਠਨ ਕੀਤਾ ਗਿਆ ਸੀ । ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੂਮੈਨ ਸੈੱਲ,ਪਟਿਆਲਾ ਵਿਖੇ 1 ਬੈਂਚ ਦਾ ਗਠਨ ਵੀ ਕੀਤਾ ਗਿਆ । ਇਸ ਤਰ੍ਹਾਂ ਜ਼ਿਲ੍ਹਾ ਪਟਿਆਲਾ ਵਿੱਚ 47 ਨੈਸ਼ਨਲ ਲੋਕ ਅਦਾਲਤ ਬੈਂਚਾਂ ਵਿੱਚ ਕੇਸਾਂ ਦੀ ਸੁਣਵਾਈ ਕੀਤੀ ਗਈ । ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 36230 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 19247 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 777816506/- ਰੁਪਏ ਦੇ ਅਵਾਰਡ ਪਾਸ ਕੀਤੇ ਗਏ ।

117 ਪਰਿਵਾਰਕ ਝਗੜਿਆਂ ਅਤੇ ਚੈਕ ਬਾਊਂਸ ਮਾਮਲਿਆਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ

ਇਸ ਨੈਸ਼ਨਲ ਲੋਕ ਅਦਾਲਤ (National Lok Adalat) ਦੌਰਾਨ ਹਰਜੀਤ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਨੇ ਮੈਡਮ ਅਮਨਦੀਪ ਕੰਬੋਜ, ਸੀ. ਜੇ. ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਤੇ ਮੈਡਮ ਏਕਤਾ ਸਹੋਤਾ ਚੀਫ਼ ਜੂਡੀਸੀਅਲ ਮੈਜਿਸਟ੍ਰੇਟ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫਾਇਦਿਆਂ ਬਾਰੇ ਚਾਨਣਾ ਪਾਇਆ ।

ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸਦਾ ਫੈਸਲਾ ਅੰਤਿਮ ਬਣ ਜਾਂਦਾ ਹੈ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸਦਾ ਫੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਇਸਦੀ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ, ਪਾਰਟੀਆਂ ਦੁਆਰਾ ਪਹਿਲਾਂ ਅਦਾ ਕੀਤੀ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਹ ਪ੍ਰਕਿਰਿਆ ਸ਼ਾਮਲ ਧਿਰਾਂ ਦੀਆਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਨੁਸਾਰ, ਝਗੜਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਂਦੀ ਹੈ, ਜਿਸ ਨਾਲ ਸਾਰਿਆਂ ਲਈ ਇੱਕ ਲਾਹੇਵੰਦ ਨਤੀਜਾ ਨਿਕਲਦਾ ਹੈ ।

ਲੋਕ ਅਦਾਲਤਾਂ ਦਾ ਮੁੱਢਲਾ ਟੀਚਾ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ

ਲੋਕ ਅਦਾਲਤਾਂ ਦਾ ਮੁੱਢਲਾ ਟੀਚਾ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਅੰਤ ਵਿੱਚ ਸਮੇਂ, ਪੈਸੇ ਦੀ ਬਚੱਤ ਕਰਨਾ ਅਤੇ ਝਗੜੇ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ । ਇਸ ਨੈਸ਼ਨਲ ਲੋਕ ਅਦਾਲਤ ਦੀ ਮੁੱਖ ਵਿਸੇਸਤਾ ਪਰਿਵਾਰਕ ਅਦਾਲਤਾਂ ਵਿੱਚ ਪੇਂਡਿੰਗ 117 ਪਰਿਵਾਰਕ ਝਗੜਿਆਂ ਅਤੇ ਚੈਕ ਬਾਊਂਸ ਮਾਮਲਿਆਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਸੀ, ਚੈਕ ਬਾਂਊਸ ਕੇਸਾਂ ਵਿੱਚ ਕੁੱਲ ਰਕਮ ₹1,70,46,648/- ਦੇ ਅਵਾਰਡ ਪਾਸ ਕੀਤੇ ਗਏ ।

LEAVE A REPLY

Please enter your comment!
Please enter your name here