Home News Breaking News ’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ

0
’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– 85 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਾਲੀਆਂ 180 ਟੀਮਾਂ ਨੇ 537 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 21 ਅਪ੍ਰੈਲ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਦੇ 51ਵੇਂ ਦਿਨ ਪੰਜਾਬ ਪੁਲਿਸ ਨੇ 20 ਅਪ੍ਰੈਲ ਨੂੰ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.5 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 690 ਗ੍ਰਾਮ ਹੈਰੋਇਨ ਅਤੇ 4.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 51 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6822 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਸਕੂਲ ਬੋਰਡ 10ਵੀਂ-12ਵੀਂ ਦਾ ਨਤੀਜਾ ਜਲਦੀ ਹੀ ਕਰੇਗਾ ਜਾਰੀ ? ਪੜ੍ਹੋ ਪੂਰੀ ਖ਼ਬਰ

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 483 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 537 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।

LEAVE A REPLY

Please enter your comment!
Please enter your name here