ਸਿੱਧੂ ਮੂਸੇਵਾਲਾ ਕਤਲ ਕੇਸ ‘ਚ 8 ਸ਼ਾਰਪ ਸ਼ੂਟਰਾਂ ਦੀ ਹੋਈ ਪਹਿਚਾਣ

0
3380
8 sharpshooters identified in Sidhu Moosewala murder case

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਇਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਵਸਨੀਕ ਹਨ। ਇਹ ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਹੀ ਸ਼ਾਰਪ ਸ਼ੂਟਰਾਂ ਨੇ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਉਨ੍ਹਾਂ ਦੀ ਨਿਸ਼ਾਨਦੇਹੀ ਤੋਂ ਬਾਅਦ ਹੁਣ 4 ਰਾਜਾਂ ਦੀ ਪੁਲਿਸ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਹੈ। ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਿਸ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਕਤਲ ਤੋਂ ਪਹਿਲਾਂ ਰੁਕਣ ਲਈ ਥਾਂ ਮੁਹੱਈਆ ਕਰਵਾਉਣ ਸਮੇਤ ਕਾਤਲਾਂ ਨੂੰ ਹਥਿਆਰ ਤੇ ਗੱਡੀਆਂ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਵੀ ਪੁਲੀਸ ਨੇ ਕਈ ਵਿਅਕਤੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੈ।

ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਸ਼ਾਰਪ ਸ਼ੂਟਰ ਵਿੱਚ ਸੁਭਾਸ਼ ਬਾਂਡਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਅਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਸ਼ਾਮਲ ਹਨ। ਇਨ੍ਹਾਂ ਵਿੱਚ ਹਰਕਮਲ, ਰੂਪਾ ਅਤੇ ਮਨਪ੍ਰੀਤ ਪੰਜਾਬ ਦੇ ਵਸਨੀਕ ਹਨ। ਪੁਲਿਸ ਅਨੁਸਾਰ ਇਹ ਸਾਰੇ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਕੋਟਕਪੂਰਾ ਹਾਈਵੇਅ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕਿੱਥੇ ਰੁਕੇ। ਇਸ ਪਿੱਛੇ 2 ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ।

ਸੂਤਰਾਂ ਅਨੁਸਾਰ ਪੰਜਾਬ ਪੁਲਿਸ ਨੇ 10 ਸ਼ਾਰਪਸ਼ੂਟਰਾਂ ਦੀ ਹਿੱਟਲਿਸਟ ਤਿਆਰ ਕੀਤੀ ਹੈ ਤੇ ਇਨ੍ਹਾਂ ‘ਚ 8 ਸ਼ਾਰਪ ਸ਼ੂਟਰ ਦੇ ਨਾਂ ਦੱਸੇ ਗਏ ਹਨ ਤੇ 2 ਹੋਰ ਗੈਂਗਸਟਰਾਂ ਦੀ ਪਹਿਚਾਣ ਅਜੇ ਗੁਪਤ ਰੱਖੀ ਗਈ ਹੈ।

LEAVE A REPLY

Please enter your comment!
Please enter your name here