ਬਟਾਲਾ- ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੇ 8 ਵਿਦਿਆਰਥੀਆਂ ਨੇ ਵੱਡੀ ਮੱਲ ਮਾਰਦਿਆਂ ਜੇਈਈ (ਮੈਨ) ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਵੱਡੀ ਪ੍ਰਾਪਤੀ ’ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਤਾ-ਪਿਤਾ, ਸਕੂਲ ਦੇ ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਡੇ ਸਾਰੇ ਲਈ ਇਹ ਬਹੁਤ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਬੱਚਿਆਂ ਨੇ ਇਸ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।
ਇਸਾਈ ਧਰਮ ਦੇ ਸਭ ਤੋਂ ਵੱਡੇ ਧਾਰਮਿਕ ਗੁਰੂ ਪੋਪ ਫਰਾਂਸਿਸ ਦਾ ਦੇਹਾਂਤ: 88 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
ਵਿਦਿਆਰਥੀਆਂ ਵਲੋਂ ਕੀਤੀ ਗਈ ਵੱਡੀ ਪ੍ਰਾਪਤੀ ਦੀ ਜਾਣਕਾਰੀ ਦਿੰਦਿਆਂ ਰਜੇਸ਼ ਸ਼ਰਮਾ, ਜ਼ਿਲ੍ਹਾ ਸਿੱਖਿਆ ਸ਼ਰਮਾ (ਸ) ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਦੀਆਂ ਦੇ ਵਿਦਿਆਰਥੀ ਅਭਿਸ਼ੇਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਾ ਨੰਗਲ ਦੇ ਵਿਦਿਆਰਥੀ ਗੁਰਦਾਬ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਸੋਲਾ ਦਾ ਵਿਦਿਆਕਥੀ ਮਨਵੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀਨਾਨਗਰ ਦਾ ਵਿਦਿਆਰਤੀ ਸਕੇਤ ਸ਼ਰਮਾ ਤੇ ਮਾਨਿਕ ਮਹਿਤਾ ਅਤੇ ਅਨਮੋਲ ਅਤੇ ਖੁਸ਼ਵੰਤ ਕੋਰ ਨੇ ਜੇਈਈ (ਮੈਨ) ਦੀ ਪ੍ਰੀਖਿਆ ਪਾਸ ਕੀਤੀ ਹੈ।
ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਾਡੇ ਅਧਿਆਪਕਾਂ ਵਲੋ ਬਹੁਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਈ ਜਾਂਦੀ ਹੈ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦੀ ਬਦੋਲਤ ਹੀ ਇਨਾਂ ਵਿਦਿਆਰਥੀਆਂ ਨੇ ਜੀਈਈ (ਮੇਨ) ਪ੍ਰੀਖਿਆ ਪਾਸ ਕੀਤੀ ਹੈ।
ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਨ ਲਈ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।