ਸੰਗਰੂਰ/ ਭਵਾਨੀਗੜ੍ਹ, 8 ਨਵੰਬਰ 2025 : ਜਿ਼ਲ੍ਹਾ ਸੰਗਰੂਰ (District Sangrur) ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਬਤ ਗੁਣਵੱਤਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ (Amit Bambi) ਨੇ ਐਕਸੀਅਨ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਨੂੰ ਪੱਤਰ ਲਿਖ ਕੇ ਨਗਰ ਕੌਂਸਲ ਸੰਗਰੂਰ ਵੱਲੋਂ ਬਣਾਈਆਂ ਜਾ ਰਹੀਆਂ ਨਵੀਂਆਂ ਸੜਕਾਂ ਅਤੇ ਨਗਰ ਕੌਂਸਲ, ਭਵਾਨੀਗੜ੍ਹ ਵੱਲੋਂ ਸੰਗਤਪੁਰਾ ਅਤੇ ਜੋਗਿੰਦਰ ਬਸਤੀ ਵਿੱਚ ਬਣਾਈਆਂ ਜਾ ਰਹੀਆਂ ਸੜਕਾਂ ਦੀ ਜਾਂਚ (Road inspection) ਕਰਦੇ ਹੋਏ ਰਿਪੋਰਟ ਦੇਣ ਲਈ ਕਿਹਾ ਹੈ ਕਿ ਕੀ ਇਹ ਸੜਕਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਬਣਾਈਆਂ ਜਾ ਰਹੀਆਂ ਹਨ ।
ਜਿ਼ਲ੍ਹਾ ਸੰਗਰੂਰ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਜਾਰੀ ਹਨ : ਏ. ਡੀ. ਸੀ.
ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਨੇ ਦੱਸਿਆ ਕਿ ਜਿ਼ਲ੍ਹਾ ਸੰਗਰੂਰ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਜਾਰੀ ਹਨ ਅਤੇ ਕਿਸੇ ਵੀ ਕਾਰਜ ਦੀ ਗੁਣਵੱਤਾ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਇਸੇ ਤਹਿਤ ਹੀ ਇਹਨਾਂ ਸੜਕਾਂ ਸਬੰਧੀ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਲਣ ਵਾਲੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
Read More : ਵਧੀਕ ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ









