ਡੇਰਾ ਬਾਬਾ ਨਾਨਕ ‘ਚ ਇੱਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਹੋਇਆ ਹੈ। ਗੁਰਦਾਸਪੁਰ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਦੋਂ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਨਿਯਮਾਂ ਅਨੁਸਾਰ ਜਾਰੀ ਰਹਿਣਗੀਆਂ।
ਜਿਸ ਵਿੱਚ ਸਰਕਾਰੀ ਦਫ਼ਤਰਾਂ ਸਮੇਤ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰੇ ਬੰਦ ਰਹਿਣਗੇ, ਜਦਕਿ ਨਿਰਧਾਰਿਤ ਸਮੇਂ ‘ਤੇ ਹੋਣ ਵਾਲੀਆਂ ਚੱਲ ਰਹੀਆਂ ਪ੍ਰੀਖਿਆਵਾਂ ਵਿੱਚ ਛੋਟ ਰਹੇਗੀ। ਇਹ ਫੈਸਲਾ ਡੇਰਾ ਬਾਬਾ ਨਾਨਕ ਵਿਖੇ ਸਲਾਨਾ ਇਤਿਹਾਸਕ ਮੇਲੇ ਸ੍ਰੀ ਚੋਲਾ ਸਾਹਿਬ ਦੇ ਮੱਦੇਨਜ਼ਰ ਲਿਆ ਗਿਆ।
ਇਸ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਲੋਕ ਗੁਰੂ ਸਾਹਿਬ ਦੇ ਚੋਲੇ (ਪੌਸ਼ਾਕ) ਦੇ ਦਰਸ਼ਨ ਕਰਨ ਲਈ ਆਉਂਦੇ ਹਨ। ਜਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ ਹਰ ਸਾਲ ਸ੍ਰੀ ਚੋਲ਼ਾ ਸਾਹਿਬ ਦਾ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਵੱਲੋਂ ਸਬ-ਡਵੀਜ਼ਨ ਮੈਜਿਸਟ੍ਰੇਟ ਨੂੰ ਭੇਜੇ ਹੁਕਮਾਂ ਵਿੱਚ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਹੈ।