ਅੱਜ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਸਾਂਝੀ ਮੀਟਿੰਗ ਹੋਈ ਮੁਲਤਵੀ, ਜਲਦ ਹੋਵੇਗਾ ਨਵਾਂ ਸ਼ਡਿਊਲ ਜਾਰੀ

0
308
A joint meeting of the opposition parties today has been postponed

ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਵਿਰੋਧੀ ਪਾਰਟੀਆਂ ਨੇ ਸੂਬੇ ਨੂੰ ਕਦੇ ਨਾ ਖ਼ਤਮ ਹੋਣ ਵਾਲੀ ਸਥਿਤੀ ਤੋਂ ਬਚਾਉਣ ਲਈ ਇੱਕ ਸਾਂਝੀ ਰਣਨੀਤੀ ਉਲੀਕਣ ਦਾ ਫੈਸਲਾ ਕੀਤਾ ਹੈ।

ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਸੰਯੁਕਤ ਅਕਾਲੀ ਦਲ, ਸੀਪੀਆਈ, ਸੀਪੀਆਈ (ਐਮ), ਬਸਪਾ ਅਤੇ ਹੋਰਨਾਂ ਸਮੇਤ ਵਿਰੋਧੀ ਪਾਰਟੀਆਂ ਦੀ ਸਾਂਝੀ ਮੀਟਿੰਗ ਜੋ ਅੱਜ 3 ਵਜੇ ਪੰਜਾਬ ਭਵਨ ਵਿਖੇ ਹੋਣੀ ਸੀ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਖੁਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸਾਰੀਆਂ ਧਿਰਾਂ ਨੇ ਅੱਜ ਮੀਟਿੰਗ ਕਰਕੇ ਸਰਕਾਰ ਨੂੰ ਖਾਸ ਕਰਕੇ ਕਾਨੂੰਨ ਵਿਵਸਥਾ ਨੂੰ ਲੈ ਕੇ ਜਵਾਬਦੇਹ ਬਣਾਉਣ ਲਈ ਸਹਿਮਤੀ ਜਤਾਈ ਸੀ। ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਕਤਲਾਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਇਹ ਜ਼ਰੂਰੀ ਹੋ ਗਿਆ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਫੈਲ ਗਈ ਹੈ।

LEAVE A REPLY

Please enter your comment!
Please enter your name here