ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌ.ਤ
ਮਾਨਸਾ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਨਿੱਜੀ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਟਰੈਕਟਰ-ਟਰਾਲੀ ‘ਤੇ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਰਦੂਲਗੜ੍ਹ ਹੜਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਅਗਲੇ ਹੁਕਮਾਂ ਤੱਕ ਦਿੱਲੀ ‘ਚ 5 ਲੱਖ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ
ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਸਰਦੂਲਗੜ੍ਹ ਵਿੱਚ ਸੰਘਣੀ ਧੁੰਦ ਕਾਰਨ ਅੱਗੇ ਜਾ ਰਹੀ ਇੱਕ ਟਰੈਕਟਰ-ਟਰਾਲੀ ਨੂੰ ਪਿੱਛੇ ਤੋਂ ਆ ਰਹੀ ਇੱਕ ਨਿੱਜੀ ਬੱਸ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੁੱਖੂ ਕਿਸ਼ੂ ਨਾਮਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਟਰਾਲੀ ਵਿੱਚ ਸਵਾਰ ਮਜ਼ਦੂਰ ਇੱਕ ਸੈਲਰ ਵਿੱਚ ਕੰਮ ਕਰਨ ਜਾ ਰਹੇ ਸਨ।
ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ ਅਤੇ ਦੂਜੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ। ਟਰੈਕਟਰ ਚਾਲਕ ਨੇ ਇਹ ਵੀ ਦੱਸਿਆ ਕਿ ਧੁੰਦ ਕਾਰਨ ਪਿੱਛੇ ਤੋਂ ਆ ਰਹੀ ਬੱਸ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।