AAP ‘ਚ ਸ਼ਾਮਿਲ ਹੋਏ Akali Dal ਦੇ ਕਈ ਆਗੂ, ਵਿਧਾਇਕ Baljinder Kaur ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

0
40

ਕਾਂਗਰਸ ਅਤੇ ਬਾਦਲ ਦੇ ਲੋਟੂ ਚੱਕਰ ਤੋਂ ਛੁਟਕਾਰਾ ਚਾਹੁੰਦਾ ਹੈ ਪੰਜਾਬ: ਪ੍ਰੋ. ਬਲਜਿੰਦਰ ਕੌਰ

ਸਿੱਖਿਆ ਖੇਤਰ ਅਤੇ ਸੰਘ ਨਾਲ ਜੁੜੀਆਂ ਸਖ਼ਸ਼ੀਅਤਾਂ ਨੇ ਵੀ ਚੁੱਕਿਆ ਝਾੜੂ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਅੱਜ ਪ੍ਰੈਸ ਕਾਨਫਰੰਸ ਕਰ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ। ਪੰਜਾਬ ਸਰਕਾਰ ਹਮੇਸ਼ਾ ਆਪਣੀ ਜ਼ਿੰਮੇਵਾਰੀ ਤੋਂ ਭੱਜਦੀ ਰਹੀ ਹੈ। ਕਾਂਗਰਸ ਨੇ ਪੰਜਾਬ ਨੂੰ ਉਸਦੀ ਹਾਲਤ ‘ਤੇ ਛੱਡ ਦਿੱਤਾ। ਹੁਣ ਡੇਂਗੂ ਦੇ ਵੱਧਦੇ ਮਾਮਲਿਆਂ ‘ਤੇ ਵੀ ਸਰਕਾਰ ਕੁਝ ਨਹੀਂ ਕਰ ਰਹੀ। ਪੰਜਾਬ ਦੀ ਜਨਤਾ ਇਸ ਸਰਕਾਰ ਨੂੰ ਕਦੇ ਮਾਫ ਨਹੀਂ ਕਰੇਗੀ। ਦੱਸ ਦਈਏ ਕਿ ਇਸ ਦੌਰਾਨ ਪ੍ਰੋਫੈਸਰ ਬਲਜਿੰਦਰ ਕੌਰ ਦੀ ਹਾਜ਼ਰੀ ‘ਚ ਅਕਾਲੀ ਦਲ ਛੱਡ ਕੇ ਕਈ ਨੇਤਾ ‘ਆਪ’ ‘ਚ ਸ਼ਾਮਿਲ ਹੋਏ। ਇਕਬਾਲ ਸਿੰਘ ਢੀਂਡਸਾ ਸਮੇਤ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਲੁਧਿਆਣਾ ਅਤੇ ਜਲੰਧਰ ਨਾਲ ਸੰਬੰਧਿਤ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਕਈ ਆਗੂਆਂ ਨੇ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਦਾ ਪੱਲਾ ਫੜ ਲਿਆ। ਇਹਨਾਂ ਤੋਂ ਬਿਨ੍ਹਾਂ ਨਾਮੀ ਅਕਾਦਮਿਕ ਅਤੇ ਆਰ.ਐਸ.ਐਸ. ਨਾਲ ਜੁੜੀਆਂ ਸਖ਼ਸ਼ੀਅਤਾਂ ਵੀ ‘ਆਪ’ ਵਿੱਚ ਸ਼ਾਮਲ ਹੋਈਆਂ। ‘ਆਪ’ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਏ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕੀਤਾ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਰਵਾਏ ਸਮਾਗਮ ਦੌਰਾਨ ‘ਆਪ’ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ’ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ, ‘‘ਪੰਜਾਬ ਦੇ ਲੋਕ ਬਾਰੋ-ਬਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨਾਂ ਪਾਰਟੀਆਂ ਦੇ ਆਗੂਆਂ ਵੱਲੋਂ ਚਲਾਏ ਜਾ ਰਹੇ ਮਾਫ਼ੀਆ ਰਾਜ ਤੋਂ ਛੁੱਟਕਾਰਾ ਪਾਉਣਾ ਚਾਹੁੰਦੇ ਹਨ।’’ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਨਵੀਂ ਉਮੀਦ ਹੈ। ਇਸ ਲਈ ਪੰਜਾਬ ਦੇ ਆਮ ਲੋਕ, ਰਾਜਨੀਤਿਕ ਆਗੂ ਅਤੇ ਸਮਾਜ ਸੇਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਪਾਰਟੀ ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ, ‘‘ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੇਸ਼ ਦੇ ਲੋਕਾਂ ਅੱਗੇ ਰਾਜਨੀਤੀ ਦੀ ਨਵੀਂ ਇਬਾਰਤ ਲਿਖੀ ਹੈ। ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਤਜ਼ਰਬੇ ਦੇ ਆਧਾਰ ’ਤੇ ਹੀ ਪੰਜਾਬ ਦੇ ਲੋਕਾਂ ਨੂੰ ਬਿਜਲੀ ਅਤੇ ਸਿਹਤ ਸੇਵਾਵਾਂ ਬਾਰੇ ਗਰੰਟੀਆਂ ਦਿੱਤੀਆਂ ਹਨ।’’ ਸ਼ਾਮਲ ਹੋਣ ਵਾਲਿਆਂ ਵਿੱਚ ਜਲੰਧਰ ਦੇ ਅਕਾਲੀ ਦਲ ਬਾਦਲ ਦੇ ਆਗੂ ਅਤੇ ਬਾਸਕਟਬਾਲ ਦੇ ਕੌਮਾਂਤਰੀ ਖ਼ਿਡਾਰੀ ਇਕਬਾਲ ਸਿੰਘ ਢੀਂਡਸਾ, ਲੁਧਿਆਣਾ ਦੇ ਅਕਾਲੀ ਆਗੂ ਗੁਰਮੇਲ ਸਿੰਘ ਚੌਹਾਨ, ਜਲੰਧਰ ਦੇ ਭਾਰਤੀ ਮਜ਼ਦੂਰ ਸੰਘ (ਆਰ.ਐਸ.ਐਸ) ਦੇ ਆਗੂ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਪੁੰਜ, ਲੁਧਿਆਣਾ ਦੇ ਕਾਂਗਰਸੀ ਆਗੂ ਹਰਦੀਪ ਸਿੰਘ ਮੁੰਡੀਆਂ ਅਤੇ ਸਾਬਕਾ ਪ੍ਰਿੰਸੀਪਲ ਸੁਖਵਿੰਦਰ ਕੌਰ ਪ੍ਰਮੁੱਖ ਹਨ।

LEAVE A REPLY

Please enter your comment!
Please enter your name here