ਲੰਬੀ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ ਚੱਲ ਰਹੀ ਸ਼ਰਾਬ ਫੈਕਟਰੀ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਸਖ਼ਤ ਵਿਰੋਧ ਕੀਤਾ ਗਿਆ ਸੀ ਅਤੇ ਪਿਛਲੇ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ, ਮੀਤ ਹੇਅਰ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਜੱਮ ਕੇ ਵਿਰੋਧ ਕੀਤਾ ਸੀ ਅਤੇ ਇਸ ਮੌਕੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਵੀ ਉਡਾਇਆ ਗਾਇਆ ਸੀ, ਜਿਸ ਤੋਂ ਬਾਅਦ ਹੁਣ ਤਿੰਨਾਂ ਵਿਧਾਇਕਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਲ ਹੀ ਕਈ ਵਰਕਰਾਂ ‘ਤੇ ਵੀ ਕੇਸ ਦਰਜ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ 100 ਤੋਂ 150 ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਹੈ।