ਆਪ ਨੇ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ || Punjab News

0
51
AAP announced the candidate for the Jalandhar by-election

ਆਪ ਨੇ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। ਜਿਸ ਲਈ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ | ਜਿਸਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ, ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ।

 

ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ

ਦੱਸ ਦਈਏ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਉਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ ਹੈ ਅਤੇ ਇਥੇ ਉਹ ਪਰਿਵਾਰ ਸਮੇਤ ਰਹਿਣਗੇ। ਮੁੱਖ ਭਗਵੰਤ ਸਿੰਘ ਮਾਨ ਨੇ ਦੀਪ ਨਗਰ ‘ਚ ਕਿਰਾਏ ਦਾ ਮਕਾਨ ਲੈ ਕੇ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਚੋਣਾਂ ਖ਼ਤਮ ਹੋਣ ਤੱਕ ਮੁੱਖ ਮੰਤਰੀ ਮਾਨ ਜਲੰਧਰ ‘ਚ ਹੀ ਰਹਿਣਗੇ

ਮੁੱਖ ਮੰਤਰੀ ਮਾਨ ਹਫ਼ਤੇ ਵਿਚ ਘੱਟੋ-ਘੱਟ 3 ਦਿਨ ਜਲੰਧਰ ਵਿਚ ਰਹਿਣਗੇ ਤਾਂ ਜੋ ਪਾਰਟੀ ਵਰਕਰਾਂ ਨਾਲ ਨਿਯਮਤ ਤੌਰ ਉਤੇ ਸੰਪਰਕ ਬਣਾ ਕੇ ਸੁਚੱਜਾ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੀਆਂ।

ਇਹ ਵੀ ਪੜ੍ਹੋ :ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼, ਇਸ ਜਗ੍ਹਾ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਵੋਟਿੰਗ 10 ਜੁਲਾਈ ਨੂੰ ਹੋਵੇਗੀ ਜਿਸ ਲਈ ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣੀਆਂ ਹਨ |

 

 

 

LEAVE A REPLY

Please enter your comment!
Please enter your name here