ਪੰਜਾਬ ਦੇ ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣਾਂ ਹੋ ਰਹੀਆਂ ਹਨ। ਅੱਜ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ‘ਚ ਮੈਗਾ ਰੋਡ ਸ਼ੋਅ ਕਰਨਗੇ। ਜਿਸ ਤੋਂ ਬਾਅਦ ਅਰੋੜਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਸਮਰਥਕਾਂ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਇਹ ਰੋਡ ਸ਼ੋਅ ਆਰਤੀ ਚੌਕ ਤੋਂ ਸ਼ੁਰੂ ਹੋਵੇਗਾ ਅਤੇ ਭਾਈ ਬਾਲਾ ਚੌਕ ‘ਚੋਂ ਹੁੰਦਾ ਹੋਇਆ ਮਿੰਨੀ ਸਕੱਤਰੇਤ ਦੇ ਬਾਹਰ ਸਮਾਪਤ ਹੋਵੇਗਾ। ਰੋਡ ਸ਼ੋਅ ਵਿੱਚ ਪਾਰਟੀ ਵਰਕਰਾਂ, ਸਮਰਥਕਾਂ ਅਤੇ ਸਥਾਨਕ ਨਿਵਾਸੀਆਂ ਦੀ ਵੱਡੀ ਭੀੜ ਦੇ ਇਕੱਠੇ ਹੋਣ ਦੀ ਉਮੀਦ ਹੈ। ਇਹ ਰੋਡ ਸ਼ੋਅ ਸਿਰਫ਼ ਸ਼ਕਤੀ ਪ੍ਰਦਰਸ਼ਨ ਹੀ ਨਹੀਂ ਹੋਵੇਗਾ ਸਗੋਂ ਇਸ ਦਾ ਆਯੋਜਨ ਇਸ ਲਈ ਵੀ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ‘ਆਪ’ ਪਾਰਟੀ ਵਿੱਚ ਸ਼ਾਮਲ ਹੋ ਸਕਣ।ਪਿਛਲੇ ਤਿੰਨ ਮਹੀਨਿਆਂ ਤੋਂ, ਅਰੋੜਾ ਲੁਧਿਆਣਾ (ਪੱਛਮੀ) ਦੇ ਵੋਟਰਾਂ ਨਾਲ ਸਰਗਰਮੀ ਨਾਲ ਜੁੜ ਰਹੇ ਹਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਕਰ ਰਹੇ ਹਨ।