ਸੜਕ ਹਾਦਸੇ ਦਾ ਸ਼ਿਕਾਰ ਹੋਏ ‘ਆਪ’ ਵਿਧਾਇਕ, ਵਾਲ-ਵਾਲ ਬਚੇ MLA ਗੋਲਡੀ ਕੰਬੋਜ
ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਕਾਰ ਐਤਵਾਰ ਦੁਪਹਿਰ ਕਰੀਬ 3.30 ਵਜੇ ਬਠਿੰਡਾ-ਮਲੋਟ ਰੋਡ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਵਿਧਾਇਕ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵਿਧਾਇਕ ਦੀ ਕਾਰ ਸਾਹਮਣੇ ਤੋਂ ਚੱਲ ਰਹੀ ਸਰਕਾਰੀ ਪਾਇਲਟ ਦੀ ਕਾਰ ਨਾਲ ਟਕਰਾ ਗਈ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ, ਜਦਕਿ ਵਿਧਾਇਕ ਦੀ ਕਾਰ ਨੂੰ ਟੱਕਰ ਮਾਰਨ ਵਾਲੀ ਇਨੋਵਾ ਕਾਰ ਸੜਕ ‘ਤੇ ਸਟ੍ਰੀਟ ਲਾਈਟ ਦੇ ਖੰਭੇ ਨਾਲ ਜਾ ਟਕਰਾਈ।
ਹਰਭਜਨ ਸਿੰਘ ETO ਵੱਲੋਂ PSPCL ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼ || Latest News
ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕੰਬੋਜ ਐਤਵਾਰ ਨੂੰ ਮਲੋਟ ‘ਚ ਆਯੋਜਿਤ ਕਿਸਾਨ ਮੇਲੇ ‘ਚ ਸ਼ਾਮਲ ਹੋਣ ਜਾ ਰਹੇ ਸਨ। ਜਦੋਂ ਉਹ ਬਠਿੰਡਾ ਤੋਂ ਮਲੋਟ ਰੋਡ ’ਤੇ ਪੁੱਜੇ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਰਾਜਸਥਾਨ ਨੰਬਰ ਦੀ ਗੱਡੀ ਨੇ ਵਿਧਾਇਕ ਦੀ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਨੋਵਾ ਕਾਰ ਨੇ ਵਿਧਾਇਕ ਦੀ ਕਾਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਜਿਸ ਕਾਰਨ ਵਿਧਾਇਕ ਦੀ ਕਾਰ ਅੱਗੇ ਚੱਲ ਰਹੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਦੀ ਪਾਇਲਟ ਕਾਰ ਨਾਲ ਟਕਰਾ ਗਈ ਅਤੇ ਵਿਧਾਇਕ ਅਤੇ ਪਾਇਲਟ ਕਾਰ ਤੋਂ ਇਲਾਵਾ ਤੀਜੀ ਇਨੋਵਾ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਲਾਂਕਿ ਇਸ ਹਾਦਸੇ ‘ਚ ਸਾਰਿਆਂ ਦੀ ਜਾਨ ਵਾਲ-ਵਾਲ ਗਈ। ਵਿਧਾਇਕ ਗੋਲਡੀ ਨੇ ਦੱਸਿਆ ਕਿ ਹਾਦਸੇ ਦਾ ਮੁੱਖ ਕਾਰਨ ਪਿੱਛੇ ਤੋਂ ਤੇਜ਼ ਰਫ਼ਤਾਰ ‘ਤੇ ਆ ਰਹੀ ਇਨੋਵਾ ਗੱਡੀ ਸੀ, ਜਦੋਂ ਇਸ ਨੇ ਉਨ੍ਹਾਂ ਦੇ ਵਾਹਨ ਨੂੰ ਓਵਰਟੇਕ ਕਰਕੇ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਇਹ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਕੇ ਸੜਕ ਦੇ ਡਿਵਾਈਡਰ ‘ਤੇ ਸਟਰੀਟ ਲਾਈਟ ਦੇ ਖੰਭੇ ਨਾਲ ਜਾ ਟਕਰਾਈ | ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਬਠਿੰਡਾ ਪੁਲਸ ਰੋਡ ਸੇਫਟੀ ਫੋਰਸ ਤੋਂ ਇਲਾਵਾ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।