ਨਾਭਾ ਜੇਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਗ੍ਰਿਫ਼ਤਾਰ

0
30
Raman Arora

ਜਲੰਧਰ, 4 ਸਤੰਬਰ 2025 : ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ (AAP MLA Raman Arora) ਨੂੰ ਨਾਭਾ ਜੇਲ ਤੋਂ ਮੁੜ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ ।

ਕਿਊਂ ਕੀਤਾ ਗਿਆ ਹੈ ਅਰੋੜਾ ਨੂੰ ਗ੍ਰਿਫ਼ਤਾਰ

ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ ਖਿਲਾਫ਼ ਜਬਰਨ ਵਸੂਲੀ (Extortion) ਦੇ ਦੋਸ਼ ਲਗਾਏ ਗਏ ਹਨ ਤੇ ਇਸ ਮਾਮਲੇ ’ਚ ਜਲੰਧਰ ਦੇ ਰਾਮਾ ਮੰਡੀ ਥਾਣੇ ਦੀ ਪੁਲਸ ਨੇ ਵਿਧਾਇਕ ਨੂੰ ਨਾਭਾ ਜੇਲ੍ਹ ਤੋਂ ਗ੍ਰਿਫਤਾਰ ਕੀਤਾ । ਜਿਸ ਤੋਂ ਬਾਅਦ ਜਲੰਧਰ ਪੁਲਸ ਰਿਮਾਂਡ ਹਾਸਲ ਕਰਨ ਲਈ ਕੋਰਟ ਲੈ ਕੇ ਪਹੁੰਚੀ । ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕ ਰਮਨ ਅਰੋੜਾ ਨੂੰ ਬੀਤੀ ਦਿਨੀਂ ਇਕ ਪੁਰਾਣੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਤੋਂ ਗੈਰੂਲਰ ਜ਼ਮਾਨਤ ਮਿਲੀ ਸੀ, ਪਰ ਉਹ ਇਸ ਨਵੇਂ ਮਾਮਲੇ ਕਾਰਨ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ ।

Read More : ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

LEAVE A REPLY

Please enter your comment!
Please enter your name here