‘ਆਪ’ ਵਫ਼ਦ ਨੇ ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੇ ਮਾਮਲੇ ‘ਤੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਹੇਠ ‘ਆਪ’ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ : ਹਰਪਾਲ ਚੀਮਾ
ਇਸ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਚੰਡੀਗੜ੍ਹ ਪੰਜਾਬ ਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਕੋਲ ਨਾ ਤਾਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਹੈ ਅਤੇ ਨਾ ਹੀ ਕੋਈ ਹੋਰ ਇਮਾਰਤ। ਅਸੀਂ ਇਸ ਗੱਲ ਦਾ ਵਿਰੋਧ ਦਰਜ ਕਰਵਾਇਆ ਹੈ।ਚੰਡੀਗੜ੍ਹ ਪੰਜਾਬ ਦਾ ਹੈ। ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਦੇਣ ਲਈ ਤਿਆਰ ਨਹੀਂ ਹਾਂ।
ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਮੰਗ ਪੱਤਰ ਸੌਂਪ ਦਿੱਤਾ ਹੈ। ਇਸ ਮਾਮਲੇ ‘ਤੇ ਸਿਆਸਤ ਹੋਈ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਗੱਲਾਂ ‘ਤੇ ਵਿਚਾਰ ਕੀਤਾ ਜਾਵੇਗਾ।