ਲੁਧਿਆਣਾ ਵਿੱਚ ਉਪ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਤਪਾਲ ਮਿੱਤਲ ਰੋਡ, ਜੀ-ਬਲਾਕ, ਸਰਾਭਾ ਨਗਰ ਵਿਖੇ ਚੋਣ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਮੁਖ ਦਫਤਰ ਦਾ ਉਦਘਾਟਨ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਕਰਨਗੇ। ਮਹਿੰਦਰ ਭਗਤ, ਬਰਿੰਦਰ ਗੋਇਲ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ।
HDFC ਨੇ FD ਵਿਆਜ ਦਰਾਂ ਵਿੱਚ ਕੀਤਾ ਬਦਲਾਅ , ਦੇਖੋ ਨਵੀਆਂ ਵਿਆਜ ਦਰਾਂ
ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਹਲਕਾ ਪੱਛਮੀ ਦੀ ਸੀਟ ਹੁਣ ਖਾਲੀ ਹੋ ਗਈ ਹੈ। ਇਸ ਸੀਟ ‘ਤੇ ਉਪ ਚੋਣ ਹੋਣੀ ਹੈ। ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ। ਫਿਲਹਾਲ ਭਾਜਪਾ ਨੇ ਕਿਸੇ ਵੀ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ।