AAP ਦੀ ‘ਸ਼ੁਕਰਾਨਾ ਯਾਤਰਾ’ ਦਾ ਲੁਧਿਆਣਾ ਪੁੱਜਣ ‘ਤੇ ਸ਼ਾਨਦਾਰ ਸਵਾਗਤ, ਅਮਨ ਅਰੋੜਾ ਨੇ ਕਿਹਾ..
ਲੁਧਿਆਣਾ : ਪੰਜਾਬ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੋਈ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ (26 ਨਵੰਬਰ) ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ। ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਇਹ ਯਾਤਰਾ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਲੁਧਿਆਣਾ ਪਹੁੰਚੀ ਹੈ।
ਇਹ ਵੀ ਪੜ੍ਹੋ : PF ਅਕਾਊਂਟ ‘ਚ ਬੇਕਾਰ ਪਏ ਹਨ ਕਰੋੜਾਂ ਰੁਪਏ! ਜੇ ਤੁਹਾਡਾ ਵੀ ਹੈ ਖਾਤਾ ਤਾਂ ਅੱਜ ਹੀ ਇਹ ਚੀਜ਼ ਕਰੋ Check
ਸ਼ੁਕਰਾਨਾ ਯਾਤਰਾ ਦੇ ਲੁਧਿਆਣਾ ਪੁੱਜਣ ਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਇਹ ਯਾਤਰਾ ਸ਼ਾਮ ਨੂੰ ਅੰਮ੍ਰਿਤਸਰ ਪਹੁੰਚ ਕੇ ਸਮਾਪਤ ਹੋਵੇਗੀ। ਸ਼ੁਕਰਾਨਾ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਜ਼ਿਮਨੀ ਚੋਣ ਵਿਚ ਮਿਲੀ ਜਿੱਤ ਲਈ ਵਰਕਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਪਾਰਟੀ ਵੱਲੋਂ ਕੀਤੇ ਵਾਅਦੇ ਆਉਣ ਵਾਲੇ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਹਰ ਕਿਸੇ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ, ਤਾਂ ਜੋ ਕੁਝ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ।