10ਵੀਂ ਜਮਾਤ ਦੇ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ
ਅਬੋਹਰ ਦੇ ਪਿੰਡ ਖੰਟਵਾ ਦੇ ਰਹਿਣ ਵਾਲੇ ਇੱਕ ਨਾਬਾਲਗ ਵਿਦਿਆਰਥੀ ਨੇ ਫਾਹਾ ਲੈ ਕੇ ਜੀਵਨ ਲੀਲਾ ਖਤਮ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਅਬੋਹਰ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤੂੜੀ ਵਾਲੇ ਕਮਰੇ ‘ਚ ਲਿਆ ਫਾਹਾ
ਮ੍ਰਿਤਕ ਦੀ ਪਛਾਣ 17 ਸਾਲਾ ਰਵਿੰਦਰ ਕੁਮਾਰ ਪੁੱਤਰ ਮਹਿੰਦਰ ਕੁਮਾਰ ਵਜੋਂ ਹੋਈ ਹੈ। ਰਵਿੰਦਰ ਦਸਵੀਂ ਜਮਾਤ ਵਿੱਚ ਪੜ੍ਹਦਾ ਸੀ। ਦੱਸਿਆ ਜਾ ਰਿਹਾ ਹੈ ਕਿ ਪੜ੍ਹਾਈ ਦੇ ਤਣਾਅ ਕਾਰਨ ਉਸ ਨੇ ਬੀਤੀ ਰਾਤ ਘਰ ਚ ਬਣੇ ਤੂੜੀ ਵਾਲੇ ਕਮਰੇ ਵਿੱਚ ਫਾਹਾ ਲੈ ਲਿਆ। ਪਰਿਵਾਰ ਵਾਲੇ ਉਸ ਨੂੰ ਤੁਰੰਤ ਹੇਠਾਂ ਉਤਾਰ ਕੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਬਹਾਵਾਲਾ ਦੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ।ਅੱਜ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।