ਅੰਮ੍ਰਿਤਸਰ ਵਿੱਚ 12.99 ਲੱਖ ਰੁਪਏ ਨਾਲ ਦੋਸ਼ੀ ਗ੍ਰਿਫ਼ਤਾਰ

0
23

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 12 ਲੱਖ 99 ਹਜ਼ਾਰ ਰੁਪਏ ਦੀ ਹਵਾਲਾ ਰਕਮ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਹ ਕਾਰਵਾਈ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸਐਸਪੀ ਮਨਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।

Test Series: ਟੀਮ ਇੰਡੀਆ ਇੰਗਲੈਂਡ ਲਈ ਹੋਈ ਰਵਾਨਾ
ਕੈਪਟਨ ਆਦਿੱਤਿਆ ਵਾਰੀਅਰ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਟੀਮ ਨੇ 1 ਜੂਨ, 2025 ਨੂੰ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ, ਜਿਸਦੀ ਅੱਜ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਪਹਿਲਾਂ ਫਤਿਹ ਸਿੰਘ ਉਰਫ ਗਾਂਧੀ, ਰਣਜੀਤ ਸਿੰਘ ਉਰਫ ਕਾਲਾ ਅਤੇ ਜਗਰੂਪ ਸਿੰਘ ਉਰਫ ਲਾਲੀ ਨੂੰ ਗ੍ਰਿਫ਼ਤਾਰ ਕੀਤਾ ਸੀ।

ਉਨ੍ਹਾਂ ਕੋਲੋਂ 5 ਗਲੌਕ ਪਿਸਤੌਲ, 30 ਬੋਰ ਦੇ 2 ਪਿਸਤੌਲ, ਇੱਕ ਜਿਗਾਣਾ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਡੁੰਗਰੀ ਪਿੰਡ ਦੇ ਰਹਿਣ ਵਾਲੇ ਬਚਿੱਤਰ ਸਿੰਘ ਉਰਫ਼ ਦਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਹੋਰ ਸ਼ੱਕੀਆਂ ਦੀ ਵੀ ਭਾਲ ਕਰ ਰਹੀ ਹੈ। ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਪਾਈ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here