ਕਪੂਰਥਲਾ ਦੇ ਸਦਰ ਥਾਣੇ ਚ ਹਿਰਾਸਤ ਵਿੱਚ ਇਕ ਮੁਲਜ਼ਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਤੜਕੇ 3:30 ਵਜੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਪੁਲੀਸ ਅਨੁਸਾਰ 30 ਮਾਰਚ ਨੂੰ ਭੁਲਾਣਾ ਚੌਕੀ ਪੁਲੀਸ ਨੇ ਵਿਨੋਦ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ 5.89 ਗ੍ਰਾਮ ਹੈਰੋਇਨ ਅਤੇ 25 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ।
ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਹੋਣਗੇ ਪਟਿਆਲਾ ਜ਼ਿਲ੍ਹੇ ਦੇ ਇਹ ਪਿੰਡ, ਕਵਾਇਦ ਸ਼ੁਰੂ
ਜਿਸ ਤੋਂ ਬਾਅਦ ਥਾਣਾ ਸਦਰ ਵਿੱਚ ਐਫਆਈਆਰ ਨੰਬਰ 70 ਦਰਜ ਕੀਤੀ ਗਈ ਸੀ। 31 ਮਾਰਚ ਨੂੰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਡੀਐਸਪੀ ਸਬ ਡਵੀਜ਼ਨ ਨੇ ਦੱਸਿਆ ਕਿ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾ ਰਹੀ ਹੈ।









